‘ਇੰਡੀਆ’ ਦੀ ਅਗਵਾਈ ਲਈ ਲਾਲੂ ਵੱਲੋਂ ਮਮਤਾ ਦੀ ਹਮਾਇਤ

ਪਟਨਾ-ਆਰਜੇਡੀ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਸਮਰਥਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ‘ਇੰਡੀਆ’ ਗੱਠਜੋੜ ਦੀ ਅਗਵਾਈ ਕਰਨੀ ਚਾਹੀਦੀ ਹੈ। ਮਮਤਾ ਬੈਨਰਜੀ ਵੱਲੋਂ ਗੱਠਜੋੜ ਦੀ ਅਗਵਾਈ ਕਰਨ ਦੀ ਇੱਛਾ ਜਤਾਉਣ ਸਬੰਧੀ ਪੱਤਰਕਾਰਾਂ ਵੱਲੋਂ ਲਾਲੂ ਨੂੰ ਪੁੱਛੇ ਸਵਾਲ ਦੇ ਜਵਾਬ ਵਿੱਚ ਆਰਜੇਡੀ ਆਗੂ ਨੇ ਕਿਹਾ, ‘ਹਾਂ, ਉਨ੍ਹਾਂ ਨੂੰ ਅਗਵਾਈ ਕਰਨੀ ਚਾਹੀਦੀ ਹੈ। ਕਾਂਗਰਸ ਦੇ ਰਾਖਵੇਂਕਰਨ ਦਾ ਕੋਈ ਮਤਲਬ ਨਹੀਂ ਹੈ। ਮਮਤਾ ਨੂੰ ਲੀਡਰਸ਼ਿਪ ਦੀ ਭੂਮਿਕਾ ਦਿੱਤੀ ਜਾਣੀ ਚਾਹੀਦੀ ਹੈ।’ ਲਾਲੂ ਦੇ ਇਸ ਬਿਆਨ ਨਾਲ ਬਿਹਾਰ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ-ਆਰਜੇਡੀ ਗੱਠਜੋੜ ਵਿੱਚ ਪਾੜ ਪੈਂਦਾ ਨਜ਼ਰ ਆ ਰਿਹਾ ਹੈ। ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਸਾਲ ਤੋਂ ਵੀ ਘੱਟ ਸਮਾਂ ਬਚਿਆ ਹੈ।