Sports

ਕੌਮੀ ਡਰੈਗਨ ਬੋਟਿੰਗ ’ਚ ਚਾਂਦੀ ਦਾ ਤਮਗਾ ਜਿੱਤਿਆ

ਚੰਡੀਗੜ੍ਹ (ਟਨਸ)-ਕੌਮੀ ਡਰੈਗਨ ਬੋਟ ਰੇਸਿੰਗ ਚੈਂਪੀਅਨਸ਼ਿਪ ਵਿਚ ਭਾਰਤੀ ਫੌਜ ਦੇ ਕਰਨਲ ਅਮਨਪ੍ਰੀਤ ਸਿੰਘ ਗਿੱਲ ਨੇ ਚਾਂਦੀ ਦਾ ਤਮਗਾ ਜਿੱਤ ਕੇ ਪੰਜਾਬ ਦਾ ਨਾਮ ਕੀਤਾ ਰੌਸ਼ਨ ਕੀਤਾ ਹੈ। ਪਿਛਲੇ ਦਿਨੀਂ ਨਵੀਂ ਦਿੱਲੀ ਵਿਖੇ ਕਰਵਾਈ ਕੌਮੀ ਡਰੈਗਨ ਬੋਟ ਰੇਸਿੰਗ ਚੈਂਪੀਅਨਸ਼ਿਪ ਵਿਚ ਕਰਨਲ ਅਮਨਪ੍ਰੀਤ ਸਿੰਘ ਗਿੱਲ ਨੇ ਹਿੱਸਾ ਲਿਆ। ਪੰਜਾਬ ਦੀ ਫਰੀਦਕੋਟ ਛਾਉਣੀ ਵਿਚ ਡਿਪਟੀ ਕਮਾਂਡੈਂਟ ਕਰਨਲ ਗਿੱਲ ਨੇ ਇਸ ਚੈਂਪੀਅਨਸ਼ਿਪ ਵਿੱਚ ਦੂਜਾ ਸਥਾਨ ਹਾਸਲ ਕੀਤਾ। ਜ਼ਿਲ੍ਹਾ ਮੋਗਾ ਵਿਚ ਪੈਂਦੇ ਪਿੰਡ ਮੱਦੋਕੇ ਵਿਖੇ ਜਨਮੇ ਅਮਨਪ੍ਰੀਤ ਸਿੰਘ 46 ਸਾਲ ਦੀ ਉਮਰ ਵਿਚ ਖੇਡਾਂ ਦੇ ਖੇਤਰ ਵਿਚ ਵੱਡੀਆਂ ਮੱਲਾਂ ਮਾਰ ਰਹੇ ਹਨ। ਇਸ ਅਧਿਕਾਰੀ ਨੇ ਆਪਣੀਆਂ ਪ੍ਰਾਪਤੀਆਂ ਸਦਕਾ ਇੰਡੀਆ ਬੁੱਕ ਆਫ ਰਿਕਾਰਡ ਵਿਚ ਨਾਮ ਦਰਜ ਕਰਵਾਇਆ ਹੈ।