Global

ਇਜ਼ਰਾਈਲ ਤੋਂ ਅੰਸ਼ਕ ਤੌਰ ’ਤੇ ਉਡਾਣਾਂ 23 ਤੋਂ ਹੋਣਗੀਆਂ ਸ਼ੁਰੂ

ਯੇਰੂਸ਼ਲਮ–ਇਜ਼ਰਾਈਲ ਦੇ ਮੁੱਖ ਹਵਾਈ ਅੱਡੇ ਲਈ ਅਤੇ ਆਉਣ ਵਾਲੀਆਂ ਉਡਾਣਾਂ 23 ਜੂਨ ਸੋਮਵਾਰ ਨੂੰ ਅੰਸ਼ਕ ਤੌਰ ’ਤੇ ਮੁੜ ਸ਼ੁਰੂ ਹੋ ਜਾਣਗੀਆਂ। ਇਹ ਜਾਣਕਾਰੀ ਇਜ਼ਰਾਈਲ ਦੀ ਹਵਾਈ ਅੱਡਾ ਅਥਾਰਟੀ ਨੇ ਅੱਜ ਸਾਂਝੀ ਕੀਤੀ ਹੈ। ਉਨ੍ਹਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੁਰੱਖਿਆ ਪਾਬੰਦੀਆਂ ਕਾਰਨ ਉਡਾਣਾਂ ਅਤੇ ਯਾਤਰੀਆਂ ਦੀ ਗਿਣਤੀ ਨੂੰ ਸੀਮਤ ਕੀਤਾ ਗਿਆ ਹੈ। ਆਈਏਏ ਨੇ ਇੱਕ ਬਿਆਨ ਵਿੱਚ ਕਿਹਾ, ‘ 23 ਜੂਨ, 2025 ਤੋਂ ਬੇਨ ਗੁਰੀਅਨ ਹਵਾਈ ਅੱਡੇ ‘ਤੇ ਆਉਣ ਵਾਲੀਆਂ ਅਤੇ ਜਾਣ ਵਾਲੀਆਂ ਦੋਵੇਂ ਉਡਾਣਾਂ ਮੁੜ ਸ਼ੁਰੂ ਹੋਣਗੀਆਂ। ਦੱਸਣਾ ਬਣਦਾ ਹੈ ਕਿ ਇਰਾਨ ਤੇ ਇਜ਼ਰਾਈਲ ਦਰਮਿਆਨ ਜੰਗ ਦੌਰਾਨ ਉਡਾਣਾਂ ਨੂੰ ਬੰਦ ਕਰ ਦਿੱਤਾ ਗਿਆ ਸੀ।