National

ਅਖਿਲੇਸ਼ ਯਾਦਵ ਨੇ ਭਾਜਪਾ ’ਤੇ ਸੱਤਾ ਲਈ ਸੰਵਿਧਾਨ ਨੂੰ ਵਰਤਣ ਦੇ ਲਾਏ ਦੋਸ਼

ਲਖਨਊ-ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਭਾਜਪਾ ’ਤੇ ਨਿਸ਼ਾਨਾ ਸੇਧਦੇ ਹੋਏ ਦੋਸ਼ ਲਗਾਇਆ ਕਿ ਭਗਵਾ ਪਾਰਟੀ ਸੰਵਿਧਾਨ ਦੀ ਵਰਤੋਂ ਸੱਤਾ ਹਾਸਲ ਕਰਨ ਲਈ ਕਰਦੀ ਹੈ ਪਰ ਜਿਵੇਂ ਹੀ ਉਹ ਸੱਤਾ ਵਿੱਚ ਆਉਂਦੀ ਹੈ, ਉਹ ਸੰਵਿਧਾਨ ਦਾ ਸਤਿਕਾਰ ਕਰਨਾ ਬੰਦ ਕਰ ਦਿੰਦੀ ਹੈ।

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਯਾਦਵ ਨੇ ਕਿਹਾ ਕਿ ਡਾ. ਬੀਆਰ ਅੰਬੇਡਕਰ ਵੱਲੋਂ ਬਣਾਏ ਗਏ ਸੰਵਿਧਾਨ ਨੂੰ ਕਾਇਮ ਰੱਖਣ ਦੀ ਸਹੁੰ ਚੁੱਕਣ ਦੇ ਬਾਵਜੂਦ, ਭਾਜਪਾ ਦੇ ਨੇਤਾਵਾਂ ਦੀਆਂ ਕਾਰਵਾਈਆਂ ਵਿੱਚ ਇਮਾਨਦਾਰੀ ਦੀ ਪੂਰੀ ਘਾਟ ਦਿਖਾਈ ਦਿੰਦੀ ਹੈ।

ਉਨ੍ਹਾਂ ਕਿਹਾ, “ਭਾਰਤੀ ਜਨਤਾ ਪਾਰਟੀ ਸੱਤਾ ਵਿੱਚ ਆਉਣ ਲਈ ਸੰਵਿਧਾਨ ਦੀ ਵਰਤੋਂ ਕਰਦੀ ਹੈ। ਇਹ ਸੰਵਿਧਾਨ ਦੀ ਚਰਚਾ ਕਰਦੀ ਹੈ, ਸੰਵਿਧਾਨ ਦੀ ਪਾਲਣਾ ਕਰਨ ਅਤੇ ਇਸ ਦਾ ਸਤਿਕਾਰ ਕਰਨ ਦੀ ਗੱਲ ਕਰਦੀ ਹੈ ਜਦੋਂ ਤੱਕ ਉਹ ਸੱਤਾ ਵਿੱਚ ਨਹੀਂ ਆਉਂਦੀ। ਪਰ ਜਿਵੇਂ ਹੀ ਭਾਰਤੀ ਜਨਤਾ ਪਾਰਟੀ ਸੱਤਾ ਵਿੱਚ ਆਉਂਦੀ ਹੈ, ਉਹ ਸੰਵਿਧਾਨ ਦਾ ਸਤਿਕਾਰ ਨਹੀਂ ਕਰਦੀ।