ਪੰਜਾਬ ਸਰਕਾਰ ਦੀ ਸਖ਼ਤੀ ! ਹੁਣ ਤਹਿਸੀਲਾਂ ‘ਚ ਸਵੇਰੇ 9 ਵਜੇ ਬੈਠੇ ਮਿਲਣਗੇ ਅਧਿਕਾਰੀ

ਚੰਡੀਗੜ੍ਹ – ਆਮ ਲੋਕਾਂ ਦੀ ਹੁੰਦੀ ਖੱਜਲ ਖੁਆਰੀ ਰੋਕਣ ਲਈ ਪੰਜਾਬ ਸਰਕਾਰ (Punjab Government) ਨੇ ਸਖ਼ਤ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਦੇ ਮਾਲ, ਪੁਨਰਵਾਸ ਤੇ ਡਿਜ਼ਾਸਟਰ ਮੈਨੇਜਮੈਂਟ ਵਿਭਾਗ ਵੱਲੋਂ ਸਮੂਹ ਡੀਸੀ ਦਫ਼ਤਰਾਂ ਨੂੰ ਸਮੂਹ ਸਬ-ਰਜਿਸਟਰਾਰ, ਜੁਆਇੰਟ ਸਬ-ਰਜਿਸਟਰਰਾਰ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੀ ਹਾਜ਼ਰੀ ਚੈੱਕ ਕਰਨ ਸਬੰਧੀ ਪੱਤਰ ਜਾਰੀ ਕਰ ਦਿੱਤਾ ਹੈ।