ਜੈਪੁਰ : ਰਾਜਸਥਾਨ ਦੀ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਦੇ ਕਾਫ਼ਲੇ ਦੀ ਇੱਕ ਗੱਡੀ ਪਲਟ ਗਈ। ਇਸ ਹਾਦਸੇ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਪਾਲੀ ‘ਚ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਦੇ ਕਾਫਲੇ ‘ਚ ਜਾ ਰਹੀ ਪੁਲਿਸ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਘਟਨਾ ਵਿੱਚ ਤਿੰਨ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਨੂੰ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਦੇ ਕਾਫ਼ਲੇ ਦਾ ਇੱਕ ਵਾਹਨ ਇੱਕ ਮੋਟਰਸਾਈਕਲ ਨਾਲ ਟਕਰਾਉਣ ਤੋਂ ਬਚਣ ਦੀ ਕੋਸ਼ਿਸ਼ ਵਿੱਚ ਪਲਟ ਗਿਆ, ਜਿਸ ਵਿੱਚ ਤਿੰਨ ਪੁਲਿਸ ਮੁਲਾਜ਼ਮ ਮਾਮੂਲੀ ਜ਼ਖ਼ਮੀ ਹੋ ਗਏ। ਇਹ ਘਟਨਾ ਉਦੋਂ ਵਾਪਰੀ ਜਦੋਂ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਆਪਣੀ ਮਾਂ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕਰਨ ਲਈ ਮੰਤਰੀ ਓਤਾ ਰਾਮ ਦੇਵਾਸੀ ਦੇ ਪਿੰਡ ਮੁੰਦਰਾ ਜਾ ਰਹੀ ਸੀ।
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪਾਲੀ ਦੇ ਐਸਪੀ ਚੂਨਾ ਰਾਮ ਜਾਟ ਨੇ ਦੱਸਿਆ, “ਕਾਰ ਵਿੱਚ ਸੱਤ ਪੁਲਿਸ ਮੁਲਾਜ਼ਮ ਸਵਾਰ ਸਨ। ਉਨ੍ਹਾਂ ਵਿੱਚੋਂ ਕੁਝ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।” ਹਾਦਸੇ ਬਾਰੇ ਭਾਜਪਾ ਦੇ ਇੱਕ ਆਗੂ ਨੇ ਦੱਸਿਆ ਕਿ ਕਾਰ ਦੇ ਪਿੱਛੇ ਉਨ੍ਹਾਂ ਦੀ ਕਾਰ ਸੀ ਜੋ ਤਿੰਨ ਵਾਰ ਪਲਟ ਗਈ। ਉਨ੍ਹਾਂ ਕਿਹਾ ਕਿ ਉਹ ਤੁਰੰਤ ਹੇਠਾਂ ਉਤਰਿਆ ਅਤੇ ਜ਼ਖਮੀ ਪੁਲਿਸ ਮੁਲਾਜ਼ਮਾਂ ਨੂੰ ਹਸਪਤਾਲ ਪਹੁੰਚਾਉਣ ਵਿੱਚ ਮਦਦ ਕੀਤੀ।