ਚੈਂਪੀਅਨਜ਼ ਟਰਾਫੀ: ਭਾਰਤ-ਪਾਕਿ ਮੁਕਾਬਲਾ 23 ਫਰਵਰੀ ਨੂੰ

ਦੁਬਈ- ਭਾਰਤ ਚੈਂਪੀਅਨਜ਼ ਟਰਾਫੀ ਦੇ ਆਪਣੇ ਸਾਰੇ ਲੀਗ ਮੈਚ ਦੁਬਈ ਵਿੱਚ ਖੇਡੇਗਾ, ਜਿਸ ਵਿੱਚ 23 ਫਰਵਰੀ ਨੂੰ ਪਾਕਿਸਤਾਨ ਖ਼ਿਲਾਫ਼ ਹੋਣ ਵਾਲਾ ਮੁਕਾਬਲਾ ਵੀ ਸ਼ਾਮਲ ਹੈ। ਜੇ ਭਾਰਤ ਸੈਮੀਫਾਈਨਲ ਜਾਂ ਫਾਈਨਲ ਵਿੱਚ ਪਹੁੰਚਦਾ ਹੈ ਤਾਂ ਉਹ ਇਹ ਮੈਚ ਵੀ ਦੁਬਈ ਵਿੱਚ ਹੀ ਖੇਡੇਗਾ। ਭਾਰਤ ਅਤੇ ਪਾਕਿਸਤਾਨ ਨੂੰ ਇੱਕ ਹੀ ਗਰੁੱਪ ਵਿੱਚ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਨਿਊਜ਼ੀਲੈਂਡ ਅਤੇ ਬੰਗਲਾਦੇਸ਼ ਇਸ ਗਰੁੱਪ ਵਿੱਚ ਸ਼ਾਮਲ ਹਨ। ਟੂਰਨਾਮੈਂਟ ਦਾ ਪਹਿਲਾ ਮੁਕਾਬਲਾ 19 ਫਰਵਰੀ ਨੂੰ ਕਰਾਚੀ ਵਿੱਚ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਭਾਰਤ ਆਪਣਾ ਪਹਿਲਾ ਮੈਚ 20 ਫਰਵਰੀ ਨੂੰ ਬੰਗਲਾਦੇਸ਼ ਖ਼ਿਲਾਫ਼ ਖੇਡੇਗਾ।