‘ਦਿੱਲੀ ਦੇ ਵਿਕਾਸ ਲਈ ਅੱਜ ਮਹੱਤਵਪੂਰਨ ਦਿਨ’, ਪ੍ਰਧਾਨ ਮੰਤਰੀ ਮੋਦੀ ਨੇ ਐਕਸ ‘ਤੇ ਲਿਖੀ ਅਹਿਮ ਗੱਲ

ਨਵੀਂ ਦਿੱਲੀ –ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਆਪਣੇ ਐਕਸ ਅਕਾਊਂਟ ‘ਤੇ ਇਕ ਪੋਸਟ ਪਾਈ ਹੈ। ਉਨ੍ਹਾਂ ਨੇ ਆਪਣੀ ਪੋਸਟ ‘ਚ ਲਿਖਿਆ ਕਿ ਅੱਜ ਦਾ ਦਿਨ ਦਿੱਲੀ ਦੇ ਵਿਕਾਸ ਲਈ ਅਹਿਮ ਦਿਨ ਹੈ। ਉਨ੍ਹਾਂ ਲਿਖਿਆ ਕਿ ਅਸ਼ੋਕ ਵਿਹਾਰ ’ਚ ਇਕ ਪ੍ਰੋਗਰਾਮ ਵਿਚ ਦਿੱਲੀ ਦੇ ਲੋਕਾਂ ਦੀ ਜ਼ਿੰਦਗੀ ਨੂੰ ਸੌਖਾ ਬਣਾਉਣ ਲਈ ਉਤਸ਼ਾਹਿਤ ਕਰਨ ਵਾਲੇ ਕਈ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਜਾਵੇਗਾ।