Punjab

ਜਥੇਦਾਰ ਗੜਗੱਜ ਨੇ ਪੁਲੀਸ ਮੁਕਾਬਲਿਆਂ ਦਾ ਮੁੱਦਾ ਰਾਜਪਾਲ ਕੋਲ ਚੁੱਕਿਆ

ਸ੍ਰੀ ਆਨੰਦਪੁਰ ਸਾਹਿਬ-ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਅਕਾਲ ਤਖ਼ਤ ਦੇ ਕਾਰਜਕਾਰੀ ਤੇ ਤਖ਼ਤ ਕੇਸਗੜ੍ਹ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਜਥੇਦਾਰ ਗੜਗੱਜ ਨੇ ਕਿਹਾ ਰਾਜਪਾਲ ਨਾਲ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਤਾਬਦੀ, ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਕਾਨੂੰਨ, ਚਮਕੌਰ ਸਾਹਿਬ ਦੇ ਨੇੜੇ ਪੇਪਰ ਫੈਕਟਰੀ ਅਤੇ ਮੱਤੇਵਾੜਾ ਜੰਗਲ ਨੇੜੇ ਵੱਸਦੇ ਗ਼ਰੀਬ ਪਰਿਵਾਰਾਂ ਦੇ ਉਜਾੜੇ, ਪੰਜਾਬ ’ਚ ਪੁਲੀਸ ਮੁਕਾਬਲੇ ਤੇ ਧਰਮ ਪਰਿਵਰਤਨ ਮਾਮਲਿਆਂ ’ਤੇ ਵਿਚਾਰਾਂ ਹੋਈਆਂ।