Punjab

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ RDX ਧਮਾਕੇ ਕਰਨ ਸਬੰਧੀ ਮੇਲ ਕਰਨ ਵਾਲਾ ਇੱਕ ਕਾਬੂ

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਥੋੜ੍ਹੀ ਦੇਰ ਵਿੱਚ ਪ੍ਰੈਸ ਕਾਨਫਰੰਸ ਕਰ ਸਕਦੇ ਹਨ। ਪਤਾ ਲੱਗਾ ਹੈ ਕਿ ਇਹ ਗ੍ਰਿਫ਼ਤਾਰੀ ਤਾਮਿਲਨਾਡੂ ਤੋਂ ਕੀਤੀ ਗਈ ਹੈ। ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਦੋਸ਼ੀ ਦਾ ਨਾਮ ਦੂਬੇ ਹੈ। ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਤੋਂ ਹੁਣ ਤੱਕ ਈਮੇਲ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਨੂੰ ਪੰਜ ਵਾਰ ਆਰਡੀਐਕਸ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਸ ਕਾਰਨ ਪੁਲਿਸ, ਅਰਧ ਸੈਨਿਕ ਬਲ ਅਤੇ ਟਾਸਕ ਫੋਰਸ ਲਗਾਤਾਰ ਸ੍ਰੀ ਹਰਿਮੰਦਰ ਸਾਹਿਬ ਅਤੇ ਇਸਦੇ ਆਲੇ ਦੁਆਲੇ ਦੇ ਇਲਾਕਿਆਂ ਦੀ ਜਾਂਚ ਕਰ ਰਹੇ ਹਨ।