Punjab

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਠ ਵਿਦੇਸ਼ੀ ਪਿਸਤੌਲਾਂ ਸਮੇਤ ਚਾਰ ਤਸਕਰ ਕੀਤੇ ਗ੍ਰਿਫ਼ਤਾਰ

 ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮੰਗਲਵਾਰ ਰਾਤ ਨੂੰ ਹਥਿਆਰਾਂ ਦਾ ਵਪਾਰ ਕਰਨ ਦੇ ਦੋਸ਼ ਵਿੱਚ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਅੱਠ ਵਿਦੇਸ਼ੀ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਐਸਪੀ ਮਨਿੰਦਰ ਸਿੰਘ ਨੇ ਕਿਹਾ ਕਿ ਗਿਰੋਹ ਦੇ ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਐਸਪੀ ਆਦਿਤਿਆ ਵਾਰੀਅਰ ਨੇ ਮੁਲਜ਼ਮਾਂ ਦੀ ਪਛਾਣ ਲਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਆਕਾਸ਼ਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਵਜੋਂ ਕੀਤੀ ਹੈ। ਚਾਰਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।