National

ਆਪਰੇਸ਼ਨ ਮਹਾਦੇਵ ਚ ਮਾਰੇ ਗਏ ਸਾਰੇ ਅੱਤਵਾਦੀ ਨਿਕਲੇ ਪਾਕਿਸਤਾਨੀ

ਨਵੀਂ ਦਿੱਲੀ- ਜੰਮੂ-ਕਸ਼ਮੀਰ ਦੇ ਦਾਚੀਗਾਮ ਵਿੱਚ । 28 ਜੁਲਾਈ ਨੂੰ ਆਪ੍ਰੇਸ਼ਨ ਮਹਾਦੇਵ ਦੌਰਾਨ ਭਾਰਤੀ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਇਨ੍ਹਾਂ ਤਿੰਨਾਂ ਅੱਤਵਾਦੀਆਂ ਨੇ ਪਹਿਲਗਾਮ ਹਮਲਾ ਕੀਤਾ ਸੀ, ਜਿਸ ਵਿੱਚ 26 ਮਾਸੂਮ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਸਨ। ਇਸ ਦੌਰਾਨ ਇੱਕ ਵੱਡਾ ਖੁਲਾਸਾ ਹੋਇਆ ਹੈ।

ਦਰਅਸਲ ਆਪ੍ਰੇਸ਼ਨ ਮਹਾਦੇਵ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਪਾਕਿਸਤਾਨੀ ਨਾਗਰਿਕ ਸਨ। ਇੰਨਾ ਹੀ ਨਹੀਂ ਉਹ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਮੈਂਬਰ ਵੀ ਸਨ। ਸੁਰੱਖਿਆ ਬਲਾਂ ਨੇ ਕਈ ਸਬੂਤ ਇਕੱਠੇ ਕੀਤੇ ਹਨ, ਜੋ ਸਾਬਤ ਕਰਦੇ ਹਨ ਕਿ ਮਾਰੇ ਗਏ ਅੱਤਵਾਦੀ ਪਾਕਿਸਤਾਨ ਦੇ ਨਿਵਾਸੀ ਸਨ।