ਭਾਰਤ ਹੀ ਨਹੀਂ ਸਗੋਂ ਚੀਨ ਨੇ ਵੀ ਅਮਰੀਕਾ ਨੂੰ ਦਿੱਤਾ ਝਟਕਾ
ਨਵੀਂ ਦਿੱਲੀ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਟੈਰਿਫ ਯੁੱਧ ਨੇ ਕੱਚੇ ਤੇਲ ਦੀ ਦੁਨੀਆ ਵਿੱਚ ਇੱਕ ਨਵੀਂ ਬਹਿਸ ਨੂੰ ਜਨਮ ਦਿੱਤਾ ਹੈ। ਪਹਿਲਾਂ ਭਾਰਤ ‘ਤੇ ਰੂਸ ਤੋਂ ਤੇਲ ਅਤੇ ਹਥਿਆਰ ਨਾ ਖਰੀਦਣ ਲਈ ਦਬਾਅ ਪਾਇਆ ਪਰ ਭਾਰਤ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਉਹ ਹਮੇਸ਼ਾ ਆਪਣੀ ਊਰਜਾ ਸਪਲਾਈ ਨੂੰ ਰਾਸ਼ਟਰੀ ਹਿੱਤਾਂ ਨੂੰ ਪੂਰਾ ਕਰਨ ਵਾਲੇ ਤਰੀਕਿਆਂ ਨਾਲ ਯਕੀਨੀ ਬਣਾਏਗਾ। ਇਸ ਨਾਲ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਲੱਗਾ। ਇਸ ਦੇ ਨਾਲ ਹੀ ਭਾਰਤ ਤੋਂ ਬਾਅਦ ਚੀਨ ਨੇ ਵੀ ਅਮਰੀਕਾ ਨੂੰ ਵੱਡਾ ਝਟਕਾ ਦਿੱਤਾ। ਚੀਨ ਨੇ ਵੀ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਆਪਣੇ ਦੇਸ਼ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਊਰਜਾ ਸਪਲਾਈ ਨੂੰ ਯਕੀਨੀ ਬਣਾਏਗਾ। ਟਰੰਪ ਦਾ ਟੈਰਿਫ 7 ਅਗਸਤ ਤੋਂ ਲਾਗੂ ਹੋਵੇਗਾ। ਪਹਿਲਾਂ ਇਹ 1 ਅਗਸਤ ਤੋਂ ਲਾਗੂ ਹੋਣ ਜਾ ਰਿਹਾ ਸੀ ਲਗਪਗ 70 ਦੇਸ਼ ਟਰੰਪ ਦੀ ਆਯਾਤ ਡਿਊਟੀ ਦਾ ਸਾਹਮਣਾ ਕਰ ਰਹੇ ਹਨ। 7 ਅਗਸਤ ਤੋਂ ਅਮਰੀਕਾ ਭਾਰਤੀ ਸਾਮਾਨ ‘ਤੇ 25 ਪ੍ਰਤੀਸ਼ਤ ਟੈਰਿਫ ਲਗਾਏਗਾ। ਰਾਸ਼ਟਰਪਤੀ ਟਰੰਪ ਚਾਹੁੰਦੇ ਹਨ ਕਿ ਭਾਰਤ ਅਤੇ ਚੀਨ ਰੂਸ ਤੋਂ ਤੇਲ ਆਯਾਤ ਕਰਨਾ ਬੰਦ ਕਰ ਦੇਣ ਪਰ ਦੋਵੇਂ ਏਸ਼ੀਆਈ ਦੇਸ਼ਾਂ ਨੇ ਆਪਣੀਆਂ ਊਰਜਾ ਜ਼ਰੂਰਤਾਂ ਦੀ ਸਪਲਾਈ ਲਈ ਰਾਸ਼ਟਰ ਨੂੰ ਸਭ ਤੋਂ ਉੱਪਰ ਰੱਖਿਆ ਹੈ।
