ਬੀਬੀ ਥਿਆੜਾ ਨੂੰ ਚੇਅਰਪਰਸਨ ਦੇ ਅਹੁਦੇ ਤੋਂ ਹਟਾਇਆ, ਲੱਕੀ ਰੰਧਾਵਾ ਹੋਣਗੇ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਨਵੇਂ ਚੇਅਰਮੈਨ
ਜਲੰਧਰ : ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਕਈ ਨਵੇਂ ਚੇਅਰਮੈਨ ਨਿਯੁਕਤ ਕੀਤੇ ਹਨ। ਜਲੰਧਰ ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਨੂੰ ਛੇ ਮਹੀਨੇ ਬਾਅਦ ਹੀ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਪਾਰਟੀ ਦੇ ਲੋਕਸਭਾ ਇੰਚਾਰਜ ਰਮਨੀਕ ਸਿੰਘ ਲੱਕੀ ਰੰਧਾਵਾ ਨੂੰ ਨਵਾਂ ਚੇਅਰਮੈਨ ਥਾਪਿਆ ਗਿਆ ਹੈ। ਲੱਕੀ ਰੰਧਾਵਾ ਪਾਰਟੀ ਨਾਲ ਕਈ ਸਾਲਾਂ ਤੋਂ ਜੁੜੇ ਹਨ ਤੇ ਉਨ੍ਹਾਂ ਨੂੰ ਪਾਰਟੀ ਪ੍ਰਤੀ ਆਪਣੇ ਸਮਰਪਣ ਦਾ ਇਨਾਮ ਮਿਲਿਆ ਹੈ।
ਜਾਣਕਾਰੀ ਅਨੁਸਾਰ, ਰਾਜਵਿੰਦਰ ਕੌਰ ਥਿਆੜਾ ਇਸ ਸਮੇਂ ਚੰਡੀਗੜ੍ਹ ਹਨ। ਜਲੰਧਰ ਇੰਪਰੂਵਮੈਂਟ ਟਰੱਸਟ ਦਾ ਕੰਮਕਾਜ ਕਾਫੀ ਖਰਾਬ ਚੱਲ ਰਿਹਾ ਹੈ ਤੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।