Punjab

ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਬਣਾਉਣ ਦਾ ਐਲਾਨ

ਚੰਡੀਗੜ੍ਹ –ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਚੋਣ ਕਮਿਸ਼ਨ ਨੇ ਤਰਨ ਤਾਰਨ ਵਿਧਾਨ ਸਭਾ ਹਲਕੇ ਵਿਚ ਪੋਲਿੰਗ ਸਟੇਸ਼ਨਾਂ ਦੇ ਰੈਸ਼ਨੇਲਾਈਜੇਸ਼ਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿਧਾਨ ਸਭਾ ਹਲਕੇ ਵਿਚ ਜਲਦ ਹੀ ਜ਼ਿਮਨੀ ਚੋਣ ਹੋਣ ਵਾਲੀ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕ ਸੰਗਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ (ਈ.ਆਰ.ਓ.), ਤਰਨ ਤਾਰਨ ਦੁਆਰਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਤਰਨ ਤਾਰਨ ਦੀ ਨਿਗਰਾਨੀ ਹੇਠ ਕੀਤਾ ਗਿਆ ਸੀ। ਇਹ ਯਕੀਨੀ ਬਣਾਇਆ ਗਿਆ ਹੈ ਕਿ ਪ੍ਰਤੀ ਪੋਲਿੰਗ ਸਟੇਸ਼ਨ 1200 ਤੋਂ ਵੱਧ ਵੋਟਰ ਨਾ ਹੋਣ।ਇਸ ਪ੍ਰਕਿਰਿਆ ਦੌਰਾਨ ਸਿਆਸੀ ਪਾਰਟੀਆਂ ਦੇ ਸਲਾਹ-ਮਸ਼ਵਰੇ ਨਾਲ ਸੱਤ ਪੋਲਿੰਗ ਸਟੇਸ਼ਨ ਬਣਾਏ ਗਏ ਸਨ। ਇਸ ਸੋਧ ਦੇ ਨਾਲ ਹਲਕੇ ਵਿਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ ਹੁਣ 222 ਹੋ ਗਈ ਹੈ।