ਸ਼ੋਭਾ ਯਾਤਰਾ ਦੇ ਸਬੰਧ ਵਿੱਚ, 31 ਜਨਵਰੀ, ਸ਼ਨੀਵਾਰ ਨੂੰ ਜਲੰਧਰ ਦੇ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ/ਕਾਲਜਾਂ ਵਿੱਚ ਛੁੱਟੀ ਦਾ ਐਲਾਨ
ਜਲੰਧਰ, 29 ਜਨਵਰੀ: (ਸ਼ੰਕਰ ਰਾਜਾ) ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 31 ਜਨਵਰੀ, 2026 ਨੂੰ ਜ਼ਿਲ੍ਹਾ ਜਲੰਧਰ ਵਿੱਚ ਕੱਢੇ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹਾ ਜਲੰਧਰ ਦੀ ਸੀਮਾ ਵਿੱਚ ਆਉਣ ਵਾਲੇ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ/ਕਾਲਜਾਂ ਵਿੱਚ 31 ਜਨਵਰੀ, 2026 ਨੂੰ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿੱਚ ਉਕਤ ਮਿਤੀ ਨੂੰ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਹੋਣਗੀਆਂ, ਉੱਥੇ ਇਹ ਛੁੱਟੀ ਦਾ ਹੁਕਮ ਸਬੰਧਤ ਜਮਾਤਾਂ ‘ਤੇ ਲਾਗੂ ਨਹੀਂ ਹੋਵੇਗਾ।
