featured

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ, Hike in Petrol Price

ਜਲੰਧਰ 15 ਮਈ (ਸ਼ੰਕਰ ਰਾਜਾ)-ਮੱਧ ਪੂਰਬ (Middle East) ਵਿੱਚ ਚੱਲ ਰਹੇ ਸੰਕਟ ਅਤੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਵਿਚਕਾਰ ਆਮ ਆਦਮੀ ਨੂੰ ਵੱਡਾ ਝਟਕਾ ਲੱਗਿਆ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 3 ਤੋਂ 4 ਰੁਪਏ ਦਾ ਵਾਧਾ ਅੱਜ ਤੋਂ ਹੋ ਗਿਆ ਹੈ।

ਪੈਟਰੋਲ ਦੇ ਨਾਲ-ਨਾਲ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਮਾਲ ਢੋਆ-ਢੁਆਈ ਮਹਿੰਗੀ ਹੋਵੇਗੀ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਮਹਿੰਗਾਈ ਵਧਣ ਦਾ ਖ਼ਦਸ਼ਾ ਹੈ;

ਜੇਕਰ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਉੱਚ ਪੱਧਰ ‘ਤੇ ਬਣੀਆਂ ਰਹਿੰਦੀਆਂ ਹਨ, ਤਾਂ ਆਉਣ ਵਾਲੇ ਦਿਨਾਂ ਵਿੱਚ ਤੇਲ ਹੋਰ ਮਹਿੰਗਾ ਹੋ ਸਕਦਾ ਹੈ। ਅਜਿਹੇ ਵਿੱਚ ਲੋਕਾਂ ਨੂੰ ਆਪਣੇ ਘਰੇਲੂ ਬਜਟ ਦੀ ਯੋਜਨਾਬੰਦੀ ਬਹੁਤ ਸੰਭਲ ਕੇ ਕਰਨੀ ਪਵੇਗੀ।