ਭਾਰਤੀ ਜਨਤਾ ਪਾਰਟੀ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਗਈ ਪੰਜਾਬ ਭਾਜਪਾ ਦੀ ਕਮਾਨ
ਜਲੰਧਰ,28 ਮਈ ( ਸ਼ੰਕਰ ਰਾਜਾ ) – ਭਾਰਤੀ ਜਨਤਾ ਪਾਰਟੀ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਦਾ ਪ੍ਰਧਾਨ ਥਾਪਿਆ ਗਿਆ ਹੈ, ਬਰਨਾਲਾ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦੀ ਕਮਾਨ ਸੌਂਪ ਕੇ ਪਾਰਟੀ ਨੇ ਵੱਡਾ ਸਿਆਸੀ ਦਾਅ ਖੇਡਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨੂੰ ਲੈ ਕੇ ਭਾਜਪਾ ਦੇ ਉੱਚ ਅਧਿਕਾਰੀਆਂ ਵੱਲੋਂ ਰਸਮੀ ਐਲਾਨ ਕਰ ਦਿੱਤਾ ਗਿਆ ਹੈ।
ਭਾਜਪਾ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਪੰਜਾਬ ਵਰਗੇ ਅਹਿਮ ਸੂਬੇ ਦੀ ਕਮਾਨ ਸੌਂਪੇ ਜਾਣ ਤੋਂ ਸਾਫ਼ ਹੈ ਕਿ ਪਾਰਟੀ ਆਉਣ ਵਾਲੇ ਸਮੇਂ ਵਿੱਚ ਪੰਜਾਬ ਅੰਦਰ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੀ ਰਣਨੀਤੀ ‘ਤੇ ਕੰਮ ਕਰ ਰਹੀ ਹੈ।
ਇਸ ਨਿਯੁਕਤੀ ਦੀ ਖ਼ਬਰ ਆਉਣ ਤੋਂ ਬਾਅਦ ਹੀ ਕੇਵਲ ਸਿੰਘ ਢਿੱਲੋਂ ਦੇ ਸਮਰਥਕਾਂ ਅਤੇ ਭਾਜਪਾ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਉਨ੍ਹਾਂ ਨੂੰ ਲਗਾਤਾਰ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ।
ਭਾਜਪਾ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਪੰਜਾਬ ਵਰਗੇ ਅਹਿਮ ਸੂਬੇ ਦੀ ਕਮਾਨ ਸੌਂਪੇ ਜਾਣ ਤੋਂ ਸਾਫ਼ ਹੈ ਕਿ ਪਾਰਟੀ ਆਉਣ ਵਾਲੇ ਸਮੇਂ ਵਿੱਚ ਪੰਜਾਬ ਅੰਦਰ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੀ ਰਣਨੀਤੀ ‘ਤੇ ਕੰਮ ਕਰ ਰਹੀ ਹੈ।