featured

ਪੰਜਾਬ ਸਰਕਾਰ ਵੱਲੋਂ 29 ਜੂਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜਲੰਧਰ 23 ਜੂਨ ( ਸ਼ੰਕਰ ਰਾਜਾ) – ਸੰਤ ਸ਼ਿਰੋਮਣੀ ਭਗਤ ਕਬੀਰ ਜੀ ਦਾ ਪ੍ਰਕਾਸ਼ ਦਿਹਾੜਾ (ਕਬੀਰ ਜੈਅੰਤੀ) 29 ਜੂਨ ਨੂੰ ਪੂਰੇ ਦੇਸ਼ ਅਤੇ ਸੂਬੇ ਵਿੱਚ ਬੜੀ ਹੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਤੇ ਪੰਜਾਬ ਸਰਕਾਰ ਵੱਲੋਂ ਇਸ ਦਿਨ ਸਰਕਾਰੀ ਛੁੱਟੀ ਐਲਾਨੀ ਗਈ ਹੈ।
ਇਸ ਸਰਕਾਰੀ ਐਲਾਨ ਦੇ ਤਹਿਤ 29 ਜੂਨ (ਸੋਮਵਾਰ) ਨੂੰ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਵੱਖ-ਵੱਖ ਬੋਰਡ, ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ ਅਦਾਰੇ ਪੂਰੀ ਤਰ੍ਹਾਂ ਬੰਦ ਰਹਿਣਗੇ। ਸਰਕਾਰੀ ਅਤੇ ਪ੍ਰਾਈਵੇਟ ਸਕੂਲ ਪਹਿਲਾਂ ਹੀ  ਗਰਮੀ ਦੀਆਂ ਛੁੱਟੀਆਂ ਕਰਕੇ ਬੰਦ ਚਲੇ ਆ ਰਹੇ ਹਨ