Politics

ਜਲੰਧਰ ਉੱਤਰੀ ਹਲਕੇ ਤੋਂ ਅਹਿਮ ਖ਼ਬਰ: ਦਿਨੇਸ਼ ਢੱਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

 

ਜਲੰਧਰ, 2 ਸਤੰਬਰ (ਸ਼ੰਕਰ ਰਾਜਾ) : ਤਾਜ਼ਾ ਰਿਪੋਰਟ ਅਨੁਸਾਰ ਜਲੰਧਰ ਉੱਤਰੀ ਹਲਕੇ ਦੇ ਸਾਬਕਾ ਇੰਚਾਰਜ ਦਿਨੇਸ਼ ਢੱਲ ਨੇ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਮੂਲੀਅਤ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਸਮਾਂ ਪਹਿਲਾਂ ਹੀ ਪਾਰਟੀ ਨੇ ਦਿਨੇਸ਼ ਢੱਲ ਨੂੰ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾ ਕੇ ਇਹ ਜ਼ਿੰਮੇਵਾਰੀ ਵਿਨੀਤ ਧੀਰ ਨੂੰ ਸੌਂਪ ਦਿੱਤੀ ਸੀ। ਇਸ ਘਟਨਾਕ੍ਰਮ ਤੋਂ ਬਾਅਦ ਦਿਨੇਸ਼ ਢੱਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। 
ਦਿਨੇਸ਼ ਢੱਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਨੂੰ ਜਲੰਧਰ ਉੱਤਰੀ ਦੀ ਸਿਆਸਤ ਵਿੱਚ ਇੱਕ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।