DA ਮਾਮਲੇ ਉਤੇ ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚ ਬਣੀ ਸਹਿਮਤੀ
ਜਲੰਧਰ, 10 ਸਿਤੰਬਰ ( ਸ਼ੰਕਰ ਰਾਜਾ )- ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚ ਡੀਏ ਮਾਮਲੇ ਉਤੇ ਵਿਵਾਦ ਵਿਚਾਲੇ ਸਰਕਾਰ ਨਾਲ ਸਹਿਮਤੀ ਬਣ ਗਈ ਹੈ। ਕਰਮਚਾਰੀ ਯੂਨੀਅਨਾਂ ਅਤੇ ਮੁੱਖ ਸਕੱਤਰ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਮੁਲਾਜ਼ਮਾਂ ਨੇ ਰਸਮੀ ਤੌਰ ‘ਤੇ ਆਪਣੀ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ।
ਮੀਟਿੰਗ ਦੌਰਾਨ ਕਰਮਚਾਰੀਆਂ ਦੀਆਂ ਵੱਖ-ਵੱਖ ਮੰਗਾਂ ਬਾਰੇ ਵੀ ਇੱਕ ਵਿਆਪਕ ਸਹਿਮਤੀ ਬਣੀ। ਇਸ ਗੱਲ ਉਤੇ ਸਹਿਮਤੀ ਬਣੀ ਕਿ ਸਰਕਾਰ ਕਰਮਚਾਰੀਆਂ ਵਿਰੁੱਧ ਪਹਿਲਾਂ ਜਾਰੀ ਕੀਤੇ ਗਏ ਦੋਵੇਂ ਪੱਤਰ ਵਾਪਸ ਲਵੇਗੀ।
