Global

ਅਮਰੀਕਾ ਦੇ ਰੂਸ-ਇਰਾਨ ਪਾਬੰਦੀ ਕਾਨੂੰਨ ’ਤੇ ਭਾਰਤ ਦਾ ਸਖ਼ਤ ਰੁਖ, ਕਿਹਾ- ਆਪਣੇ ਵਪਾਰਕ ਤੇ ਆਰਥਿਕ ਹਿੱਤਾਂ ਦੀ ਕਰਾਂਗੇ ਰੱਖਿਆ

ਨਵੀਂ ਦਿੱਲੀ: ਅਮਰੀਕੀ ਕਾਂਗਰਸ ਵੱਲੋਂ ‘ਸੈਂਕਸ਼ਨਿੰਗ ਰਸ਼ੀਆ ਐਂਡ ਇਰਾਨ ਐਕਟ’ ਪਾਸ ਕੀਤੇ ਜਾਣ ਤੋਂ ਕੁਝ ਘੰਟਿਆਂ ਬਾਅਦ ਭਾਰਤ ਨੇ ਆਪਣਾ ਰੁਖ ਸਪੱਸ਼ਟ ਕਰਦਿਆਂ ਕਿਹਾ ਹੈ ਕਿ ਉਸ ਨੇ ਪਿਛਲੇ ਕੁਝ ਮਹੀਨਿਆਂ ਦੌਰਾਨ ਅਮਰੀਕਾ ਨਾਲ ਇਸ ਕਾਨੂੰਨ ਦੇ ਦੁਵੱਲੇ ਸਬੰਧਾਂ ’ਤੇ ਪੈਣ ਵਾਲੇ ਸੰਭਾਵੀ ਪ੍ਰਭਾਵਾਂ ਬਾਰੇ ਚਰਚਾ ਕੀਤੀ ਹੈ। ਭਾਰਤ ਨੇ ਇਹ ਵੀ ਕਿਹਾ ਕਿ ਉਹ ਆਪਣੇ ਵਪਾਰਕ ਅਤੇ ਆਰਥਿਕ ਹਿੱਤਾਂ ਦੀ ਸੁਰੱਖਿਆ ਲਈ ਸਾਰੇ ਲੋੜੀਂਦੇ ਕਦਮ ਚੁੱਕੇਗਾ।

ਭਾਰਤ ਸਰਕਾਰ ਮੁਤਾਬਕ ਇਸ ਮਾਮਲੇ ’ਤੇ ਅਮਰੀਕੀ ਅਧਿਕਾਰੀਆਂ ਨਾਲ ਉੱਚ ਪੱਧਰ ’ਤੇ ਕਈ ਵਾਰ ਗੱਲਬਾਤ ਕੀਤੀ ਗਈ ਹੈ। ਭਾਰਤ ਨੇ ਅਮਰੀਕਾ ਨੂੰ ਨਾ ਸਿਰਫ਼ ਦੁਵੱਲੇ ਸਬੰਧਾਂ ’ਤੇ ਪੈਣ ਵਾਲੇ ਸੰਭਾਵੀ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ, ਸਗੋਂ ਕੌਮਾਂਤਰੀ ਊਰਜਾ ਬਾਜ਼ਾਰ ’ਤੇ ਪੈਣ ਵਾਲੇ ਅਸਰਾਂ ਨੂੰ ਲੈ ਕੇ ਵੀ ਆਪਣੀ ਚਿੰਤਾ ਸਪੱਸ਼ਟ ਕੀਤੀ ਹੈ।

ਇਹ ਪ੍ਰਤੀਕਿਰਿਆ ਅਮਰੀਕੀ ਕਾਂਗਰਸ ਵੱਲੋਂ ‘ਲਿੰਡਸੇ ਓ. ਗ੍ਰਾਹਮ ਸੈਂਕਸ਼ਨਿੰਗ ਰਸ਼ੀਆ ਐਂਡ ਇਰਾਨ ਐਕਟ ਆਫ਼ 2026’ ਪਾਸ ਕੀਤੇ ਜਾਣ ਤੋਂ ਬਾਅਦ ਆਈ ਹੈ। ਇਸ ਕਾਨੂੰਨ ਤਹਿਤ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਰੂਸੀ ਤੇਲ ਅਤੇ ਗੈਸ ਖਰੀਦਣ ਵਾਲੇ ਦੇਸ਼ਾਂ ’ਤੇ 100 ਫ਼ੀਸਦੀ ਤੱਕ ਦੇ ਟੈਰਿਫ਼ ਲਗਾਉਣ ਦਾ ਅਧਿਕਾਰ ਮਿਲ ਸਕਦਾ ਹੈ। ਇਸ ਨਾਲ ਭਾਰਤ ਦੇ ਅਮਰੀਕਾ ਨੂੰ ਕੀਤੇ ਜਾਣ ਵਾਲੇ ਨਿਰਯਾਤ ’ਤੇ ਵੀ ਸੰਭਾਵੀ ਪ੍ਰਭਾਵ ਪੈਣ ਦੀ ਚਰਚਾ ਹੈ।

ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਭਾਰਤ ਮੌਜੂਦਾ ਘਟਨਾਕ੍ਰਮ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਸਪੱਸ਼ਟ ਕੀਤਾ ਕਿ ਦੇਸ਼ ਦੀ ਊਰਜਾ ਨੀਤੀ ਦਾ ਮੁੱਖ ਆਧਾਰ 1.4 ਅਰਬ ਭਾਰਤੀਆਂ ਲਈ ਊਰਜਾ ਸੁਰੱਖਿਆ ਯਕੀਨੀ ਬਣਾਉਣਾ ਹੈ।

ਸਰਕਾਰ ਨੇ ਕਿਹਾ ਕਿ ਭਾਰਤ ਵੱਖ-ਵੱਖ ਸਰੋਤਾਂ ਅਤੇ ਬਦਲਦੀਆਂ ਕੌਮਾਂਤਰੀ ਬਾਜ਼ਾਰ ਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਊਰਜਾ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਜਾਣਕਾਰੀ ਮੁਤਾਬਕ ਇਹ ਬਿੱਲ ਅਮਰੀਕੀ ਸੈਨੇਟ ਵਿੱਚ ਪਿਛਲੇ ਮਹੀਨੇ 86-11 ਦੇ ਵੋਟ ਨਾਲ ਪਾਸ ਹੋਇਆ ਸੀ। ਇਸ ਤੋਂ ਬਾਅਦ ਅਮਰੀਕੀ ਪ੍ਰਤੀਨਿਧ ਸਭਾ ਨੇ ਵੀ ਇਸ ਨੂੰ 262-159