ਖਾਲਸੇ ਦਾ ਸਿਰਜਣਾ ਦਿਵਸ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਜਲੰਧਰ :-ਸਥਾਨਕ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਖਾਲਸੇ ਦਾ ਸਿਰਜਣਾ ਦਿਵਸ ਵਿਸਾਖੀ ਦਾ ਦਿਹਾਡ਼ਾ ਬਡ਼ੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਨਿਸ਼ਾਨ ਸਾਹਿਬ ਨੂੰ ਚੋਲਾ ਸਾਹਿਬ ਪਹਿਨਾਇਆ ਗਿਆ।
ਸਵੇਰੇ ਅਤੇ ਸ਼ਾਮ ਦੋਨੋਂ ਸਮੇਂ ਦੀਵਾਨ ਸਜਾਏ ਗਏ,ਇਨ੍ਹਾਂ ਦੀਵਾਨਾਂ ਵਿਚ ਭਾਈ ਕਿਰਪਾਲ ਸਿੰਘ (ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ) ਭਾਈ ਦਰਸ਼ਨ ਸਿੰਘ ਕੋਮਲ, ਭਾਈ ਤਜਿੰਦਰ ਸਿੰਘ ਜੀ, ਭਾਈ ਹਰਦੀਪ ਸਿੰਘ ਜੀ, ਭਾਈ ਸ਼ਨਵੀਰ ਸਿੰਘ, ਭਾਈ ਕੁਲਤਾਰ ਸਿੰਘ, ਦੇ ਰਾਗੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਜਦਕਿ ਮਨਜੀਤ ਸਿੰਘ ਸੇਵਕ, ਗਿਆਨੀ ਸੁਖਵਿੰਦਰ ਸਿੰਘ, ਗਿਆਨੀ ਪਰਮਜੀਤ ਸਿੰਘ, ਨੇ ਗੁਰ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ।ਗੁਰੂ ਤੇਗ ਬਹਾਦੁਰ ਸੰਗੀਤ ਅਕੈਡਮੀ ਦੇ ਬੱਚਿਆਂ ਨੇ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵੱਲੋਂ ਵੀ ਗੁਰਬਾਣੀ ਕੀਰਤਨ ਦੁਆਰਾ ਹਾਜ਼ਰੀ ਲਗਵਾਈ ਗਈ। ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਵਲੋਂ ਨਿਭਾਈ ਗਈ। ਉਨ੍ਹਾਂ ਸਮੂਹ ਸੰਗਤਾਂ ਨੂੰ ਖਾਲਸਾ ਦੇ ਸਾਜਨਾ ਦਿਵਸ ਦੀ ਵਧਾਈ ਦਿੱਤੀ। ਪ੍ਰਧਾਨ ਚਰਨਜੀਤ ਸਿੰਘ (ਡੀ ਸੀ ਟਾਇਰ) ਵੱਲੋਂ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ।
ਇਸ ਮੌਕੇ ਤੇ ਵਿਸ਼ੇਸ ਤੌਰ ਤੇ ਰਜਿੰਦਰ ਬੇਰੀ ਜੀ ਸਾਬਕਾ ਵਿਧਾਇਕ ਅਤੇ ਅਮਰਜੀਤ ਸਿੰਘ ਅਮਰੀ ਜ਼ਿਲ੍ਹਾ ਭਾਜਪਾ ਪ੍ਰਧਾਨ ਨੇ ਹਾਜ਼ਰੀ ਭਰੀ। ਇਸ ਮੌਕੇ ਚੇਅਰਮੈਨ ਗੁਰਚਰਨ ਸਿੰਘ ਬਾਗਾਂਵਾਲੇ, ਪ੍ਰਧਾਨ ਚਰਨਜੀਤ ਸਿੰਘ, ਸਕੱਤਰ ਪਰਮਿੰਦਰ ਸਿੰਘ ਡਿੰਪੀ, ਜਤਿੰਦਰ ਸਿੰਘ ਖਾਲਸਾ ,ਬਲਜੀਤ ਸਿੰਘ ਸੇਠੀ, ਗੁਰਮਿੰਦਰ ਸਿੰਘ ਗੋਮਾ, ਰਵਿੰਦਰ ਸਿੰਘ ਰੀਹਲ, ਦਵਿੰਦਰ ਸਿੰਘ, ਬਲਬੀਰ ਸਿੰਘ ,ਸਰਬਜੀਤ ਸਿੰਘ, ਮਨਵਿੰਦਰ ਸਿੰਘ ਸਹਿਗਲ, ਬਲਦੇਵ ਸਿੰਘ ਐਡਵੋਕੇਟ, ਸੁਖਦੇਵ ਸਿੰਘ ਸਹਿਗਲ, ਗੁਰਜੀਤ ਸਿੰਘ ਪਰੀਮਹਿਲ, ਰਵਿੰਦਰਜੀਤ ਸਿੰਘ ਖੁਰਾਨਾ,ਸਰਦੂਲ ਸਿੰਘ ਰਾਜਿੰਦਰ ਸਿੰਘ ਬੇਦੀ ਆਦਿ ਹਾਜ਼ਰ ਸਨ ਜਲ ਜੋਡ਼ਿਆਂ ਦੀ ਸੇਵਾ ਭਾਈ ਘਨੱਈਆ ਜੀ ਸੇਵਕ ਦਲ ਵੱਲੋਂ ਨਿਭਾਈ ਗਈ ਲੰਗਰ ਵਰਤਾਉਣ ਦੀ ਸੇਵਾ ਸਰਦਾਰ ਵਿਜੇ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਨਿਭਾਈ ਗਈ।

Reporter by: Amritpalsingh safri

 

 

 

 

 

 

by : amritpal Singhsafri