ਸ਼ਿਕਾਇਤਾਂ ਮਿਲਣ ‘ਤੇ ਸਿੱਖਿਆ ਮੰਤਰੀ ਹੋਏ ਸਖ਼ਤ, ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਜਾਂਚ ਦੇ ਹੁਕਮ।
ਚੰਡੀਗੜ੍ਹ/ਜਲੰਧਰ (ਅਮ੍ਰਿਤਪਾਲ ਸਿੰਘ ਸਫਰੀ) : ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰਾਈਵੇਟ ਸਕੂਲਾਂ ਖਿਲਾਫ ਮਿਲੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਜਾਂਚ ਦੇ ਹੁਕਮ ਦਿੱਤੇ ਹਨ। ਪ੍ਰਾਈਵੇਟ ਸਕੂਲਾਂ ਵੱਲੋਂ ਮਾਪਿਆਂ ਦੀ ਲੁੱਟ ਹੋਣ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਉਨ੍ਹਾਂ ਨੇ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ। ਇਸ ਤੋਂ ਬਾਅਦ 720 ਪ੍ਰਾਈਵੇਟ ਸਕੂਲਾਂ ਖਿਲਾਫ ਲੁੱਟ-ਖੋਹ ਦੀਆਂ ਸ਼ਿਕਾਇਤਾਂ ਮਿਲੀਆਂ ਅਤੇ ਮੀਤ ਹੇਅਰ ਨੇ ਉਨ੍ਹਾਂ ਸਕੂਲਾਂ ਖਿਲਾਫ ਜਾਂਚ ਦੇ ਹੁਕਮ ਦਿੱਤੇ ਹਨ। ਹਾਲ ਹੀ ‘ਚ ਸਿੱਖਿਆ ਮੰਤਰੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ “720 ਪ੍ਰਾਈਵੇਟ ਸਕੂਲਾਂ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ, ਜਿਨ੍ਹਾਂ ਖਿਲਾਫ ਮਾਪਿਆਂ ਦੀ ਲੁੱਟ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਦੋਸ਼ੀ ਪਾਏ ਜਾਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।” ਇਸ ਸਬੰਧੀ ਫੈਸਲੇ ਪਹਿਲਾਂ ਹੀ ਲਏ ਜਾ ਚੁੱਕੇ ਹਨ।
