_*ਫ਼ਲਦਾਰ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਲਗਾਏ ਗਏ ਬੂਟੇ*_ *ਧਰਤੀ ਨੂੰ ਸੁਰੱਖਿਅਤ ਰੱਖਣ ਲਈ ਰੁੱਖ ਲਗਾਏ ਜਾਣ- ਰਾਜੀਵ ਜੋਸ਼ੀ*
ਜਲੰਧਰ 15 ਜੁਲਾਈ ( ਚਰਨਜੀਤ ਸਿੰਘ ) :ਬਾਗਵਾਨੀ ਮੰਤਰੀ ਮਾਨਯੋਗ ਲਾਲ ਚੰਦ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉੱਪ ਜਿਲ੍ਹਾ ਸਿੱਖਿਆ ਅਫ਼ਸਰ(ਸੈਕੰਡਰੀ) ਰਾਜੀਵ ਜੋਸ਼ੀ ਅਤੇ ਸਹਾਇਕ ਡਾਇਰੈਕਟਰ ਬਾਗਵਾਨੀ ਵਿਭਾਗ ਡਾ. ਲਾਲ ਬਹਾਦਰ ਦੀ ਅਗਵਾਈ ਹੇਠ ਅੱਜ ਸਕੰਸਸਸ ਲਾਡੋਵਾਲੀ ਰੋਡ ਵਿਖੇ ਫ਼ਲਦਾਰ ਬੂਟੇ ਲਗਾਏ ਗਏ। ਇਸ ਮੌਕੇ ਫ਼ਲਦਾਰ ਬੂਟਿਆ ਦੀ ਪਲਾਂਟੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਬਾਗਵਾਨੀ ਵਿਭਾਗ ਪੰਜਾਬ ਦੀਆ ਹਦਾਇਤਾਂ ਅਨੁਸਾਰ ਇਸ ਮੁਹਿੰਮ ਦੀ ਲਾਈਵ ਸਟਰੀਮਿੰਗ ਅਤੇ ਕਵਰੇਜ ਵੀ ਕੀਤੀ ਗਈ। ਇਸ ਮੌਕੇ ਰਾਜੀਵ ਜੋਸ਼ੀ ਨੇ ਦੱਸਿਆ ਕਿ ਵਾਤਾਵਰਣ ਦੀ ਸੰਭਾਲ ਲਈ ਬੂਟੇ ਲਗਾਉਣਾਂ ਬਹੁਤ ਜ਼ਰੂਰੀ ਹੈ। ਉਨ੍ਹਾਂ ਧਰਤੀ ਨੂੰ ਸੁਰੱਖਿਅਤ ਲਈ ਪਾਣੀ ਦੀ ਦੁਰਵਰਤੋਂ ਰੋਕਣ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਅਹਿਦ ਲਿਆ। ਪ੍ਰਿੰਸੀਪਲ ਸੁਨੀਤਾ ਸਹੋਤਾ ਵਲੋਂ ਵਿਦਿਆਰਥਣਾਂ ਨੂੰ ਵਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਤੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
