_*ਚੋਹਕ ਕਲਾਂ ਨੂੰ ਮਿਲਿਆ ਰਾਜ ਪੱਧਰੀ “ਸਵੱਛ ਵਿਦਿਆਲਾ” ਪੁਰਸਕਾਰ*_

ਜਲੰਧਰ 13 ਅਕਤੂਬਰ ( ਚਰਨਜੀਤ ਸਿੰਘ ) ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਅੱਜ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਚੋਹਕ ਕਲਾਂ ਨੂੰ ਰਾਜ ਪੱਧਰੀ ਸਵੱਛ ਵਿਦਿਆਲਾ ਪੁਰਸਕਾਰ ਨਾਲ ਸਨਮਾਨਿਆ ਗਿਆ। ਮੁੱਖ ਦਫ਼ਤਰ ਵਿਖੇ ਕਰਵਾਏ ਗਏ ਇਸ ਇਨਾਮ ਵੰਡ ਸਮਾਰੋਹ ਦੌਰਾਨ ਸਿੱਖਿਆ ਮੰਤਰੀ ਵੱਲੋਂ ਸਕੂਲ ਦੇ ਹੈੱਡ ਟੀਚਰ ਰੁਪਿੰਦਰ ਕੌਰ ਨੂੰ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦਿੱਤਾ ਗਿਆ। ਹੈੱਡ ਟੀਚਰ ਰੁਪਿੰਦਰ ਕੌਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਮੂਹ ਸਰਕਾਰੀ ਅਤੇ ਗ਼ੈਰ ਸਰਕਾਰੀ ਸਕੂਲਾਂ ਨੂੰ ਪੇਂਡੂ ਅਤੇ ਸ਼ਹਿਰੀ ਵਰਗਾਂ ਵਿੱਚ ਵੰਡਿਆ ਗਿਆ ਸੀ ਅਤੇ ਉਨ੍ਹਾਂ ਦੇ ਸਕੂਲ ਨੂੰ ਜ਼ਿਲ੍ਹੇ ਦੇ ਸਭ ਤੋਂ ਵਧੇਰੇ ਸਵੱਛ ਸ਼ਹਿਰੀ ਸਕੂਲ ਵਜੋਂ ਇਹ ਮਾਣ ਹਾਸਿਲ ਹੋਇਆ ਹੈ। ਰੁਪਿੰਦਰ ਕੌਰ ਨੇ ਇਸ ਉਪਲੱਬਧੀ ਲਈ ਆਪਣੇ ਸਮੂਹ ਸਟਾਫ਼, ਸਕੂਲ ਮੈਨੇਜਮੈਂਟ ਕਮੇਟੀ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਨੂੰ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਗੁਰਸ਼ਰਨ ਸਿੰਘ, ਸਮਾਰਟ ਸਕੂਲ ਕੋਆਰਡੀਨੇਟਰ ਅਮਨ ਦੀਪ , “ਪਡ਼੍ਹੋ ਪੰਜਾਬ, ਪਡ਼੍ਹਾਓ ਪੰਜਾਬ” ਕੋਆਡੀਨੇਟਰ ਵਰਿੰਦਰਵੀਰ ਸਿੰਘ, ਪ੍ਰਦੀਪ ਪ੍ਰਿਤਪਾਲ ਸਿੰਘ, ਮੀਡੀਆ ਕੋਆਰਡੀਨੇਟਰ ਨਵੀਨ ਸ਼ਰਮਾ, ਹਰਜੀਤ ਸਿੰਘ, ਸਮੂਹ ਬੀ.ਐੱਨ.ਓਜ਼, ਬੀਪੀਓਜ਼ ਵੱਲੋਂ ਸਕੂਲ ਹੈੱਡ ਅਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ ਗਈ।