ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ’ਤੇ ਬੈਠੇ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਤੇ ਮਸਲਿਆਂ ਦੇ ਦੋਸਤਾਨਾ ਢੰਗ ਨਾਲ ਹੱਲ ਲਈ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਨਵਾਬ ਸਿੰਘ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਗਠਿਤ ਕਰ ਦਿੱਤੀ ਹੈ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਉੱਜਲ ਭੂਈਆਂ ਨੇ ਕਮੇਟੀ ਨੂੰ ਇਕ ਹਫ਼ਤੇ ਦੇ ਅੰਦਰ ਪਹਿਲੀ ਮੀਟਿੰਗ ਕਰਨ ਦੀ ਹਦਾਇਤ ਕੀਤੀ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ ਦਾ ਸਿਆਸੀਕਰਨ ਨਹੀਂ ਕੀਤਾ ਜਾਣਾ ਚਾਹੀਦਾ ਹੈ ਅਤੇ ਕਮੇਟੀ ਵੱਲੋਂ ਇਨ੍ਹਾਂ ਮਸਲਿਆਂ ਨੂੰ ਪੜਾਅਵਾਰ ਵਿਚਾਰਿਆ ਜਾਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਕਿਸਾਨਾਂ ਨੂੰ ਆਪਣਾ ਸ਼ਾਂਤਮਈ ਪ੍ਰਦਰਸ਼ਨ ਕਿਸੇ ਹੋਰ ਥਾਂ ਤਬਦੀਲ ਕਰਨ ਦੀ ਆਜ਼ਾਦੀ ਹੋਵੇਗੀ। ਸਿਖ਼ਰਲੀ ਅਦਾਲਤ ਵੱਲੋਂ ਹਰਿਆਣਾ ਸਰਕਾਰ ਦੀ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੀ ਅਰਜ਼ੀ ’ਤੇ ਸੁਣਵਾਈ ਕੀਤੀ ਜਾ ਰਹੀ ਸੀ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ’ਤੇ ਅੰਬਾਲਾ ਨੇੜੇ ਲਾਏ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਸਨ।
Related Posts
ਹਮ ਕੋਈ ਅਹਿਸਾਨ ਨਹੀਂ ਕਰ ਰਹੇ, ਇਸ ‘ਚ ਕੋਈ ਹਿੰਦੂ ਜਾਂ ਮੁਸਲਿਮ ਨਹੀਂ ਹੈ; ਪਟਾਕੇ ਬੈਨ ਕਰਨ ‘ਤੇ ਕੇਜਰੀਵਾਲ ਦਾ ਜਵਾਬ
- Editor Universe Plus News
- October 30, 2024
- 0
ਨਵੀਂ ਦਿੱਲੀ- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਦਿੱਲੀ ਦੇ 64,000 ਸਫਾਈ ਕਰਮਚਾਰੀਆਂ ਲਈ ਇੱਕ ਵੱਡਾ ਐਲਾਨ […]
उड़ान भरते ही क्रैश हुआ पुणे में हेलिकॉप्टर
- Editor Universe News Plus
- October 2, 2024
- 0
2 पायलट समेत तीन लोगों की मौत नैशनल : महाराष्ट्र के पुणे में बुधवार सुबह एक बड़ा हादसा हुआ। एक हेलिकॉप्टर क्रैश में तीन लोगों […]
ਰਾਹੁਲ ਗਾਂਧੀ ਖ਼ਿਲਾਫ਼ FIR,ਦਿੱਲੀ-ਭੋਪਾਲ ‘ਚ ਵੀ ਸ਼ਿਕਾਇਤ
- Editor Universe Plus News
- September 20, 2024
- 0
ਨਵੀਂ ਦਿੱਲੀ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਅਮਰੀਕਾ ਵਿਚ ਦਿੱਤੇ ਬਿਆਨ ਦਾ ਮਾਮਲਾ ਪੁਲਿਸ ਕੋਲ ਪਹੁੰਚ ਗਿਆ ਹੈ। ਛੱਤੀਸਗੜ੍ਹ ਦੀ […]