ਡੇਰਾ ਬਿਆਸ ਦੇ ਮੁਖੀ ਹੋਣਗੇ ਜਸਦੀਪ ਸਿੰਘ ਗਿੱਲ

ਰਈਆ – ਪੰਜਾਬ ਦੇ ਅੰਮ੍ਰਿਤਸਰ ਦੇ ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ। ਉਸ ਨੂੰ ਗੁਰੂ ਦਾ ਨਾਂ ਦੇਣ ਦਾ ਵੀ ਹੱਕ ਹੋਵੇਗਾ। 45 ਸਾਲਾ ਗਿੱਲ ਕੈਂਬਰਿਜ ਤੋਂ ਕੈਮੀਕਲ ਇੰਜਨੀਅਰਿੰਗ ਵਿੱਚ ਡਾਕਟਰੇਟ ਅਤੇ ਭਾਰਤੀ ਤਕਨਾਲੋਜੀ ਸੰਸਥਾ (ਆਈਆਈਟੀ), ਦਿੱਲੀ ਦੇ ਸਾਬਕਾ ਵਿਦਿਆਰਥੀ ਹਨ।