ਪੈਰਿਸ – ਪੈਰਿਸ ਪੈਰਾਲੰਪਿਕ ਦੌਰਾਨ ਭਾਰਤੀਆਂ ਨੇ ਪੁਰਸ਼ਾਂ ਦੀ ਉੱਚੀ ਛਾਲ ਟੀ63 ਅਤੇ ਜੈਵਲਿਨ ਥਰੋਅ ਐੱਫ46 ਵਿੱਚ ਕ੍ਰਮਵਾਰ ਚਾਂਦੀ ਅਤੇ ਕਾਂਸੀ ਦੇ ਤਗ਼ਮੇ ਜਿੱਤੇ ਹਨ। ਖਿਡਾਰੀ ਸ਼ਰਦ ਕੁਮਾਰ ਅਤੇ ਮਰਿਯੱਪਨ ਥੰਗਾਵੇਲੂ ਨੇ ਪੁਰਸ਼ਾਂ ਦੀ ਉੱਚੀ ਛਾਲ ਟੀ63 ਵਿੱਚ ਕ੍ਰਮਵਾਰ ਚਾਂਦੀ ਅਤੇ ਕਾਂਸੀ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ ਅਜੀਤ ਸਿੰਘ ਅਤੇ ਸੁੰਦਰ ਸਿੰਘ ਗੁਰਜਰ ਨੇ ਜੈਵਲਿਨ ਥਰੋਅ ਐਫ46 ਫਾਈਨਲ ਵਿੱਚ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਔਰਤਾਂ ਦੇ 400 ਮੀਟਰ ਟੀ20 ਵਰਗ ਵਿੱਚ ਦੀਪਤੀ ਜੀਵਨਜੀ ਨੇ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਭਾਰਤ ਦੇ ਟਰੈਕ ਅਤੇ ਫੀਲਡ ਐਥਲੀਟਾਂ ਨੇ ਮੰਗਲਵਾਰ ਨੂੰ ਇੱਥੇ ਪੈਰਾਲੰਪਿਕ ਖੇਡਾਂ ਵਿੱਚ ਕੁੱਲ ਪੰਜ ਤਗ਼ਮੇ ਜਿੱਤੇ ਹਨ।
Related Posts
ਅੰਮ੍ਰਿਤਸਰ ਐਨਕਾਊਂਟਰ ਵਿੱਚ ਵਿਦੇਸ਼ੀ ਗੈਂਗਸਟਰ ਦੇ ਸਾਥੀ ਕਾਬੂ
- Editor Universe Plus News
- October 24, 2024
- 0
ਅੰਮ੍ਰਿਤਸਰ- ਇਥੋਂ ਦੀ ਪੁਲਿਸ ਵੱਲੋਂ ਤੜਕਾਸਾਰ 3.30 ਵਜੇ ਤਰਨਵਾਲਾ ਪੁਲ ਨੇੜੇ ਐਨਕਾਊਂਟਰ ਤੋਂ ਬਾਅਦ ਦੋ ਕਥਿਤ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਇੱਕ ਜ਼ਖ਼ਮੀ […]
ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਬੁਲਾ ਕੇ ਲਈ ਫੀਡਬੈਕ
- Editor Universe Plus News
- October 8, 2024
- 0
ਚੰਡੀਗੜ੍ਹ – ਆਮ ਆਦਮੀ ਪਾਰਟੀ ਦੀ ਹਾਈਕਮਾਨ ਨੇ ਆਪਣਾ ਪੂਰਾ ਧਿਆਨ ਪੰਜਾਬ ‘ਤੇ ਕੇਂਦਰਿਤ ਕਰ ਲਿਆ ਹੈ। ਜਿਥੇ ਪਿਛਲੇ ਸਮੇ ਦੌਰਾਨ ਪੰਜਾਬ ਵਜ਼ਾਰਤ ਵਿਚ ਫੇਰਬਦਲ […]
ਸ਼੍ਰੀਨਗਰ ਦੇ ਹਰਵਾਨ ਇਲਾਕੇ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ
- Editor Universe Plus News
- December 3, 2024
- 0
ਜੰਮੂ – ਸੋਮਵਾਰ ਰਾਤ ਨੂੰ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ ਦੇ ਨਾਲ ਲੱਗਦੇ ਹਰਵਾਨ ਦੇ ਉਪਰਲੇ ਜੰਗਲ ‘ਚ ਗੋਲ਼ੀਆਂ ਦੀ ਆਵਾਜ਼ ਗੂੰਜਣ ਲੱਗੀ, ਜਦੋਂ ਅੱਤਵਾਦੀਆਂ ਨੇ ਸੁਰੱਖਿਆ […]