ਮੈਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਸਮਰਥਨ ਦੀ ਪੇਸ਼ਕਸ਼ ਹੋਈ ਸੀ: ਗਡਕਰੀ

ਨਾਗਪੁਰ: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਇੱਕ ਵਾਰ ਇੱਕ ਆਗੂ ਨੇ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਵਿਚ ਸ਼ਾਮਲ ਹੋਣ ’ਤੇ ਉਨ੍ਹਾਂ ਨੂੰ ਸਮਰਥਨ ਦੀ ਪੇਸ਼ਕਸ਼ ਕੀਤੀ ਸੀ ਪਰ ਉਨ੍ਹਾਂ ਨੇ ਇਹ ਕਹਿ ਕੇ ਪੇਸ਼ਕਸ਼ ਠੁਕਰਾ ਦਿੱਤੀ ਸੀ ਕਿ ਉਨ੍ਹਾਂ ਦੀ ਅਜਿਹੀ ਕੋਈ ਇੱਛਾ ਨਹੀਂ ਹੈ। ਇੱਥੇ ਇੱਕ ਪੱਤਰਕਾਰੀ ਪੁਰਸਕਾਰ ਸਮਾਗਮ ਵਿੱਚ ਸੰਬੋਧਨ ਕਰਦਿਆਂ ਗਡਕਰੀ ਨੇ ਕਿਹਾ, ‘‘ਮੈਨੂੰ ਇੱਕ ਘਟਨਾ ਯਾਦ ਹੈ। ਮੈਂ ਕਿਸੇ ਦਾ ਨਾਮ ਤਾਂ ਨਹੀਂ ਲਵਾਂਗਾ ਪਰ ਉਸ ਵਿਅਕਤੀ ਨੇ ਕਿਹਾ ਸੀ ਕਿ ਜੇ ਤੁਸੀਂ ਪ੍ਰਧਾਨ ਮੰਤਰੀ ਬਣਨਾ ਚਾਹੁੰਦੇ ਹੋ ਤਾਂ ਅਸੀਂ ਤੁਹਾਡਾ ਸਮਰਥਨ ਕਰਨ ਲਈ ਤਿਆਰ ਹਾਂ।’ ਹਾਲਾਂਕਿ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਇਹ ਗੱਲ ਕਦੋਂ ਦੀ ਹੈ। -ਪੀਟੀਆਈ