ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਦਾ ਜਨਮ ਦਿਹਾੜਾ ਮਨਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ। ਭਾਈ ਵਿਸ਼ਾਲ ਸਿੰਘ ਨੇ ਭਾਈ ਲਾਲੋ ਦੇ ਜੀਵਨ ਸਬੰਧੀ ਵਿਚਾਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਮਾਜ ਲਈ ਸੁਚੱਜਾ ਮਾਰਗ ਦਰਸ਼ਨ ਹੈ, ਜਿਸ ਤੋਂ ਅਗਵਾਈ ਲੈ ਕੇ ਧਰਮ ਦੀ ਕਿਰਤ ਕਰਦਿਆਂ ਕਰਤਾ ਪੁਰਖ ਨਾਲ ਜੁੜਨ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਸੰਗਤ ਨੂੰ ਭਾਈ ਲਾਲੋ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਅਨੁਸਾਰ ਆਪਣਾ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ।
Related Posts
ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਮੇਘਾਲਿਆ ਦੇ ਰਾਜਪਾਲ ਨਾਲ ਮੁਲਾਕਾਤ
- Editor Universe Plus News
- September 27, 2024
- 0
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਅੱਜ ਮੇਘਾਲਿਆ ਦੇ ਰਾਜਪਾਲ ਸੀਐੱਚ ਵਿਜਯਸ਼ੰਕਰ ਨਾਲ ਮੁਲਾਕਾਤ ਕਰਕੇ ਸ਼ਿਲਾਂਗ ਦੀ ਪੰਜਾਬੀ ਕਲੋਨੀ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ […]
ਪੰਚਾਇਤੀ ਚੋਣ ਦੌਰਾਨ ਪਰਾਲੀ ਦੀ ਅੱਗ ਨੇ ਫੜਿਆ ਜ਼ੋਰ
- Editor Universe Plus News
- October 16, 2024
- 0
ਪਟਿਆਲਾ- ਪੰਚਾਇਤੀ ਚੋਣ ਦੌਰਾਨ ਜਿੱਥੇ ਪੋਲਿੰਗ ਬੂਥਾਂ ਦੇ ਬਾਹਰ ਵੋਟਾਂ ਪਾਉਣ ਵਾਲੇ ਨੇ ਕਤਾਰਾਂ ਲੱਗਦੀਆਂ ਰਹੀਆਂ ਉੱਥੇ ਹੀ ਖੇਤਾਂ ਵਿੱਚ ਪਰਾਲੀ ਵੀ ਸੜਦੀ ਰਹੀ ਹੈ। […]
चोरी के सामान सहित 3 गिरफ्तार
- Editor Universe News Plus
- September 30, 2024
- 0
जालंधर : जालंधर ग्रामीण पुलिस ने एक महत्वपूर्ण सफलता हासिल करते हुए बंद घरों को निशाना बनाकर चोरी करने वाले गिरोह के तीन सदस्यों को […]