ਵਾਸ਼ਿੰਗਟਨ-ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਜੇ ਉਹ 2024 ’ਚ ਵ੍ਹਾਈਟ ਹਾਊਸ ਵਿੱਚ ਵਾਪਸੀ ਕਰਨ ’ਚ ਨਾਕਾਮ ਰਹਿੰਦੇ ਹਨ ਤਾਂ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਉਹ 2028 ’ਚ ਰਾਸ਼ਟਰਪਤੀ ਅਹੁਦੇ ਲਈ ਮੁੜ ਚੋਣ ਲੜਨਗੇ, ਜਦੋਂ ਪੱਤਰਕਾਰਾਂ ਨੇ ਟਰੰਪ ਨੂੰ ਮੁੜ ਰਾਸ਼ਟਰਪਤੀ ਦੀ ਚੋਣ ਲੜਨ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ, ‘ਨਹੀਂ, ਮੈਨੂੰ ਨਹੀਂ ਲੱਗਦਾ ਕਿ ਮੈਂ ਅਗਲੀ ਚੋਣ ਲੜਾਂਗਾ ਪਰ ਮੈਨੂੰ ਉਮੀਦ ਹੈ ਕਿ ਇਸ ਵਾਰ ਮੈਂ ਚੋਣ ਜ਼ਰੂਰ ਜਿੱਤਾਂਗਾ।’ ਇਸ ਦੌਰਾਨ ਉਨ੍ਹਾਂ ਇੰਡੀਆਨਾ ਵਿੱਚ ਰੈਲੀ ਨੂੰ ਵੀ ਸੰਬੋਧਨ ਕੀਤਾ। ਟਰੰਪ ਇਸ ਵਾਰ ਲਗਾਤਾਰ ਤੀਜੀ ਵਾਰ ਚੋਣ ਲੜ ਰਹੇ ਹਨ। ਪਹਿਲੀ ਵਾਰ ਉਨ੍ਹਾਂ 2016 ਵਿੱਚ ਚੋਣ ਲੜੀ ਸੀ ਅਤੇ ਇਸ ਵਿੱਚ ਜਿੱਤ ਵੀ ਹਾਸਲ ਕੀਤੀ ਸੀ। 2020 ਵਿੱਚ ਆਪਣੀ ਦੂਜੀ ਕੋਸ਼ਿਸ਼ ਵਿੱਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਅਮਰੀਕਾ ਵਿੱਚ ਰਾਸ਼ਟਰਪਤੀ ਦੀਆਂ ਚੋਣਾਂ 5 ਨਵੰਬਰ ਨੂੰ ਹੋਣਗੀਆਂ। ਚੋਣ ਪ੍ਰਚਾਰ ਦੌਰਾਨ 78 ਸਾਲਾ ਸਾਬਕਾ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਵਿਰੋਧੀ ਡੈਮੋਕਰੈਟਿਕ ਆਗੂ ਕਮਲਾ ਹੈਰਿਸ ਵਿਚਾਲੇ ਸਖ਼ਤ ਟੱਕਰ ਦੇਖਣ ਨੂੰ ਮਿਲ ਰਹੀ ਹੈ। ਟਰੰਪ ਆਮ ਤੌਰ ’ਤੇ ਇਸ ਗੱਲ ’ਤੇ ਜ਼ੋਰ ਦਿੰਦੇ ਹਨ ਕਿ ਜੇ ਵੱਡੇ ਪੱਧਰ ’ਤੇ ਧੋਖਾਧੜੀ ਹੋਵੇ ਤਾਂ ਹੀ ਚੋਣਾਂ ਵਿੱਚ ਉਨ੍ਹਾਂ ਦੀ ਹਾਰ ਹੋ ਸਕਦੀ ਹੈ। ਇਸ ਤੋਂ ਪਹਿਲਾਂ 2020 ਦੀਆਂ ਚੋਣਾਂ ਵਿੱਚ ਵੀ ਉਨ੍ਹਾਂ ਅਜਿਹਾ ਹੀ ਦੋਸ਼ ਲਾਇਆ ਸੀ।
Related Posts
‘ਹਮਲਾ ਨਹੀਂ ਕਰਨਾ’, ਈਰਾਨ ਨੂੰ ਇਜ਼ਰਾਈਲ ਖਿਲਾਫ ਰੂਸ ਦਾ ਮਿਲਿਆ ਸਮਰਥਨ
- Editor Universe Plus News
- October 12, 2024
- 0
ਨਵੀਂ ਦਿੱਲੀ- ਇਜ਼ਰਾਈਲ ਤੇ ਈਰਾਨ ਵਿਚਕਾਰ ਤਣਾਅ ਸਿਖਰ ‘ਤੇ ਹੈ। ਇਸ ‘ਚ ਰੂਸ ਨੇ ਵੱਡਾ ਬਿਆਨ ਦਿੱਤਾ ਹੈ। ਹੁਣ ਸਵਾਲ ਉੱਠ ਰਿਹਾ ਹੈ ਕਿ ਪੁਤਿਨ ਇਸ […]
ਬਿਡੇਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਿਲਿਆ 20,000 ਡਾਲਰ ਦਾ ਹੀਰਾ
- Editor Universe Plus News
- January 3, 2025
- 0
ਵਾਸ਼ਿੰਗਟਨ-ਰਾਸ਼ਟਰਪਤੀ ਜੋ ਬਾਇਡਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ 2023 ਵਿਚ ਵਿਦੇਸ਼ੀ ਆਗੂਆਂ ਵੱਲੋਂ ਹਜ਼ਾਰਾਂ ਡਾਲਰ ਦੀ ਕੀਮਤ ਦੇ ਤੋਹਫ਼ੇ ਦਿੱਤੇ ਗਏ ਸਨ, ਜਿਸ ਵਿਚ ਜਿਲ […]
ਆਸਟ੍ਰੇਲੀਆ ਦੇ ਸਿੱਖ ਮੋਟਰਸਾਈਕਲ ਕਲੱਬਾਂ ਵੱਲੋਂ ਹੈਲਮੇਟ ਤੋਂ ਛੋਟ
- Editor Universe Plus News
- November 26, 2024
- 0
ਮੈਲਬੌਰਨ – ਆਸਟ੍ਰੇਲੀਆ ਵਿੱਚ ਕਾਫੀ ਸਮੇਂ ਤੋ ਸਿੱਖ ਮੋਟਰਸਾਈਕਲ ਚਾਲਕਾਂ ਵਲੋਂ ਹੈਲਮੇਟ ਤੋਂ ਛੋਟ ਨੂੰ ਲੈ ਕੇ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ ਜਿਸ ਕਾਰਨ ਬੀਤੇ ਦਿਨੀਂ […]