ਬਾਲੀਵੁੱਡ ਅਦਾਕਾਰਾ ਉਰਮਿਲਾ ਮਾਤੋਂਡਕਰ ਦੀ ਨਿੱਜੀ ਜ਼ਿੰਦਗੀ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਅਦਾਕਾਰਾ ਵੱਲੋਂ ਮੁੰਬਈ ਦੀ ਅਦਾਲਤ ‘ਚ ਪਤੀ ਮੋਹਸਿਨ ਅਖਤਰ ਮੀਰ ਤੋਂ ਤਲਾਕ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਖਬਰ ਦੇ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ਉੱਪਰ ਤਰਥੱਲੀ ਮੱਚ ਗਈ ਹੈ। ਹਰ ਕੋਈ ਇਹ ਜਾਣਨਾ ਚਾਹੁੰਦਾ ਹੈ, ਆਖਿਰ ਵਿਆਹ ਦੇ 8 ਸਾਲ ਬਾਅਦ ਅਦਾਕਾਰਾ ਨੇ ਅਜਿਹਾ ਫੈਸਲਾ ਕਿਉਂ ਲਿਆ…
ਮੀਡੀਆ ਰਿਪੋਰਟਾਂ ਮੁਤਾਬਕ ਅਦਾਕਾਰਾ ਨੇ ਇਹ ਫੈਸਲਾ ਆਪਣੇ ਵਿਆਹ ਦੇ 8 ਸਾਲ ਬਾਅਦ ਲਿਆ ਹੈ। ਹਾਲਾਂਕਿ ਤਲਾਕ ਦੇ ਪਿੱਛੇ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ, ਪਰ ਸਿਰਫ ਇੰਨਾ ਹੀ ਦੱਸਿਆ ਜਾ ਰਿਹਾ ਹੈ ਕਿ ਅਦਾਕਾਰਾ ਨੇ ਕਾਫੀ ਸੋਚ-ਵਿਚਾਰ ਤੋਂ ਬਾਅਦ ਇਹ ਫੈਸਲਾ ਲਿਆ ਹੈ ਅਤੇ ਮੁੰਬਈ ਦੀ ਅਦਾਲਤ ‘ਚ ਤਲਾਕ ਲਈ ਪਟੀਸ਼ਨ ਦਾਇਰ ਕੀਤੀ ਹੈ। ਦੱਸ ਦੇਈਏ ਕਿ ਅਦਾਕਾਰਾ ਦਾ ਵਿਆਹ ਸਾਲ 2016 ਵਿੱਚ ਹੋਇਆ ਸੀ। ਉਸ ਸਮੇਂ ਉਨ੍ਹਾਂ ਦੇ ਵਿਆਹ ਦੀ ਕਾਫੀ ਚਰਚਾ ਹੋਈ ਸੀ।