ਵੱਖ-ਵੱਖ ਪਾਰਟੀਆਂ ਦੇ ਆਗੂ ‘ਆਪ’ ਵਿੱਚ ਸ਼ਾਮਲ

ਅਮਲੋਹ-ਇੱਥੋਂ ਨੇੜਲੇ ਪਿੰਡ ਨਰਾਇਣਗੜ੍ਹ ਵਿੱਚ ਕੁਲਜੀਤ ਸਿੰਘ ਨਰਾਇਣਗੜ੍ਹ ਦੀ ਅਗਵਾਈ ਵਿੱਚ ਉਨ੍ਹਾਂ ਦੀ ਰਿਹਾਇਸ਼ ’ਤੇ ਕਰਵਾਏ ਸਮਾਗਮ ਵੱਡੀ ਗਿਣਤੀ ਲੋਕਾਂ ਤੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨੇ ਸ਼ਿਰਕਤ ਕੀਤੀ। ਉਨ੍ਹਾਂ ਪੰਚਾਇਤੀ ਚੋਣਾਂ ਲਈ ਕੁਲਜੀਤ ਸਿੰਘ ਨਰਾਇਣਗੜ੍ਹ ਨੂੰ ਥਾਪੜਾ ਵੀ ਦਿੱਤਾ ਅਤੇ ਪਿੰਡ ਵਾਸੀਆਂ ਨੂੰ ਸਹਿਯੋਗ ਦੀ ਅਪੀਲ ਕੀਤੀ। ਇਸ ਮੌਕੇ ਕੁਲਜੀਤ ਨਰਾਇਣਗੜ੍ਹ ਦੀ ਪ੍ਰੇਰਨਾ ਸਦਕਾ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਵਿਧਾਇਕ ਨੇ ਉਨ੍ਹਾਂ ਦਾ ਸਨਮਾਨ ਕਰਦੇ ਹੋਏ ਸਹਿਯੋਗ ਦਾ ਭਰੋਸਾ ਦਿੱਤਾ। ਸ੍ਰੀ ਵੜਿੰਗ ਨੇ ਕਿਹਾ ਕਿ ਪਿੰਡ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਕੁਲਜੀਤ ਸਿੰਘ ਨੇ ਵਿਧਾਇਕ ਨੂੰ ਭਰੋਸਾ ਦਿੱਤਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਸਲਾਣਾ, ਬਲਾਕ ਪ੍ਰਧਾਨ ਰਣਧੀਰ ਸਿੰਘ ਨਰਾਇਣਗੜ੍ਹ, ਬਚਨ ਸਿੰਘ, ਸੀਨੀਅਰ ਆਗੂ ਇਕਬਾਲ ਸਿੰਘ ਰਾਏ, ਯਾਦਵਿੰਦਰ ਸਿੰਘ ਲੱਕੀ ਭਲਵਾਨ, ਸੁਖਚੈਨ ਸਿੰਘ ਦੀਵਾ, ਐਡਵੋਕੇਟ ਕਮਲਪ੍ਰੀਤ ਸਿੰਘ ਆਦਿ ਹਾਜ਼ਰ ਸਨ।