ਲੁਧਿਆਣਾ-ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੌਲ ਪਲਾਜ਼ੇ ਦੇ ਮੁਲਾਜ਼ਮਾਂ ਨੇ ਸੰਚਾਲਕ ਕੰਪਨੀ ਵੱਲੋਂ ਉਨ੍ਹਾਂ ਦੀ ਮੰਗਾਂ ਹੱਲ ਨਾ ਕਰਨ ’ਤੇ ਭਲਕੇ ਸ਼ੁੱਕਰਵਾਰ ਨੂੰ ਉਥੋਂ ਲੰਘਣ ਵਾਲੇ ਵਾਹਨਾਂ ਨੂੰ ਮੁਫ਼ਤ ਲੰਘਾਉਣ ਦਾ ਐਲਾਨ ਕੀਤਾ ਹੈ। ਟੌਲ ਪਲਾਜ਼ਾ ਵਰਕਰਜ਼ ਯੂਨੀਅਨ ਦੇ ਮੈਂਬਰਾਂ ਨੇ ਕਿਹਾ ਕਿ ਵਰਕਰਾਂ ਦੀਆਂ ਕਈ ਮੰਗਾਂ ਕਾਫੀ ਸਮੇਂ ਤੋਂ ਲਟਕ ਰਹੀਆਂ ਹਨ। ਵਾਰ-ਵਾਰ ਕਹਿਣ ’ਤੇ ਵੀ ਕੰਪਨੀ ਕਿਸੇ ਦੀ ਵੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ, ਜਿਸ ਕਾਰਨ ਉਨ੍ਹਾਂ ਕੋਲ ਇੱਕ ਹੀ ਹੱਲ ਬਚਿਆ ਹੈ। ਉਨ੍ਹਾਂ ਕਿਹਾ ਕਿ ਉਹ ਕੰਮ ਛੱਡ ਕੇ ਪ੍ਰਦਰਸ਼ਨ ਕਰਨਗੇ ਤੇ 27 ਸਤੰਬਰ ਤੋਂ ਟੌਲ ਪਲਾਜ਼ਾ ਟੌਲ ਫਰੀ ਹੋ ਸਕਦਾ ਹੈ ਤੇ ਉਥੋਂ ਲੰਘਣ ਵਾਲੇ ਵਾਹਨਾਂ ਤੋਂ ਕੋਈ ਪੈਸਾ ਨਹੀਂ ਲਿਆ ਜਾਵੇਗਾ। ਕਰਮਚਾਰੀਆਂ ਦੇ ਧਰਨੇ ’ਤੇ ਜਾਣ ਦੇ ਐਲਾਨ ਤੋਂ ਬਾਅਦ ਕੰਪਨੀ ਦੇ ਅਧਿਕਾਰੀ ਉਨ੍ਹਾਂ ਨਾਲ ਮੀਟਿੰਗਾਂ ਕਰ ਰਹੇ ਹਨ ਪਰ ਹਾਲੇ ਤੱਕ ਕੋਈ ਹੱਲ ਨਹੀਂ ਨਿਕਲਿਆ। ਟੌਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਆਗੂ ਬਚਿੱਤਰ ਸਿੰਘ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਪੈਂਡਿੰਗ ਮੰਗਾਂ ਬਾਰੇ ਕੰਪਨੀ ਦੇ ਅਧਿਕਾਰੀਆਂ ਨੂੰ ਕਈ ਵਾਰ ਜਾਣੂ ਕਰਵਾਇਆ ਹੈ ਪਰ ਉਹ ਮੀਟਿੰਗ ਕਰਕੇ ਫਿਰ ਭੁੱਲ ਜਾਂਦੇ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਕਰਮਚਾਰੀਆਂ ਨੂੰ ਛੁੱਟੀ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਪੀਐੱਫ ਕੱਟਿਆ ਜਾ ਰਿਹਾ ਹੈ। ਕੰਪਨੀ ਨੇ ਟੌਲ ਮੁਲਾਜ਼ਮਾਂ ਨੂੰ ਈਐੱਸਆਈ ਤੇ ਭਲਾਈ ਸਕੀਮਾਂ ਵੀ ਸੁਵਿਧਾ ਵੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦੇ ਰੋਸ ਵਜੋਂ ਵਰਕਰਾਂ ਨੇੇ ਮੰਗਾਂ ਦੇ ਹੱਲ ਨੇ ਹੜਤਾਲ ’ਤੇ ਜਾਣ ਦਾ ਫੈਸਲਾ ਕੀਤਾ ਹੈ। ਬਚਿੱਤਰ ਸਿੰਘ ਨੇ ਕਿਹਾ ਕਿ ਟੌਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਹੈ ਕਿ 27 ਸਤੰਬਰ ਤੋਂ ਲਾਡੋਵਾਲ ਟੌਲ ਪਲਾਜ਼ਾ ਅਣਮਿੱਥੇ ਸਮੇਂ ਲਈ ਬੰਦ ਕੀਤਾ ਜਾਵੇਗਾ ਅਤੇ ਕਿਸੇ ਵੀ ਵਾਹਨ ਚਾਲਕ ਤੋਂ ਕੋਈ ਟੌਲ ਨਹੀਂ ਲਿਆ ਜਾਵੇਗਾ।
Related Posts
ਕੇਂਦਰ ਸਰਕਾਰ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਜ਼ੈੱਡ ਪਲੱਸ ਸੁਰੱਖਿਆ ਵਾਪਸ ਲਈ
- Editor Universe Plus News
- November 13, 2024
- 0
ਅੰਮ੍ਰਿਤਸਰ-ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਅਪੀਲ ਤੋਂ ਬਾਅਦ ਕੇਂਦਰ ਸਰਕਾਰ ਨੇ ਉਹਨਾਂ ਨੂੰ ਦਿੱਤੀ ਹੋਈ ਜ਼ੈੱਡ ਸ਼੍ਰੇਣੀ ਦੀ […]
ਹਰਸਿਮਰਤ ਕੌਰ ਬਾਦਲ ਵੱਲੋਂ ਬੱਚਿਆਂ ‘ਚ ਨਸ਼ਿਆਂ ਦੀ ਵਰਤੋਂ ਰੋਕਣ ਵਾਸਤੇ ਪ੍ਰਾਈਵੇਟ ਮੈਂਬਰ ਬਿੱਲ ਪੇਸ਼
- Editor Universe Plus News
- November 12, 2024
- 0
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ’’ਦਾ ਪ੍ਰੀਵੈਨਸ਼ਨ ਆਫ ਡਰੱਗ ਐਬਿਊਜ਼ ਅਮੰਗ ਚਿਲਡਰਨ ਥਰੂਹ […]
ਅਕਾਲ ਤਖ਼ਤ ਨੇ ਬੀਬੀ ਜਗੀਰ ਕੌਰ ਕੋਲੋਂ ਸਪਸ਼ਟੀਕਰਨ ਮੰਗਿਆ
- Editor Universe Plus News
- September 30, 2024
- 0
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਆਪਣੀ ਧੀ ਦੀ ਮੌਤ ਨਾਲ ਸਬੰਧਤ ਲਗਪਗ ਢਾਈ ਦਹਾਕੇ ਪੁਰਾਣੇ ਇੱਕ ਮਾਮਲੇ ਵਿੱਚ ਅਕਾਲ […]