ਅੰਮ੍ਰਿਤਸਰ-ਚੌਥੇ ਪਾਤਸ਼ਾਹ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ’ਚ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਅਤੇ ਗੁਰੂ ਨਗਰੀ ਵਿਚ ਸਾਫ਼-ਸਫ਼ਾਈ, ਟਰੈਫਿਕ ਸਮੇਤ ਹੋਰ ਅਹਿਮ ਮਸਲਿਆਂ ਨੂੰ ਵਿਚਾਰਿਆ ਗਿਆ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਏਡੀਸੀ ਜੋਤੀ ਬਾਲਾ, ਐੱਸਡੀਐੱਮ ਗੁਰਸਿਮਰਨ ਸਿੰਘ, ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ, ਐੱਸਪੀ ਹਰਪਾਲ ਸਿੰਘ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 19 ਅਕਤੂਬਰ ਨੂੰ ਸੱਚਖੰਡ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ 18 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਦੌਰਾਨ ਏਡੀਸੀ ਜੋਤੀ ਬਾਲਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏਗਾ ਅਤੇ ਸ਼੍ਰੋਮਣੀ ਕਮੇਟੀ ਨੂੰ ਹਰ ਪੱਧਰ ’ਤੇ ਸਹਿਯੋਗ ਕੀਤਾ ਜਾਵੇਗਾ। ਪੁਲੀਸ ਪ੍ਰਸ਼ਾਸਨ ਵੱਲੋਂ ਹਰਪਾਲ ਸਿੰਘ ਨੇ ਵੀ ਹਰ ਤਰ੍ਹਾਂ ਦੇ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ।
Related Posts
पेपर मिल में ड्यूटी के दौरान प्रवासी की दर्दनाक मौत
- Editor Universe News Plus
- October 22, 2024
- 0
* वेस्टेज वाले पलपर में गिरने से हुई मौत * सुशील के शरीर के अंगों में दोनों हाथ, एक पैर व सिर का कुछ हिस्सा […]
श्री मुक्तसर साहिब में एन.आई.ए. ने की छापेमारी
- Editor Universe News Plus
- December 11, 2024
- 0
ड्रग्स मामले में हुई छापेमारी पंजाब : एनआईए की टीम आज सुबह-सुबह श्री मुक्तसर साहिब के बठिंडा मलोट रोड पर छापेमारी कर रही है। मिली […]
ਸਰਕਾਰ ਦੇ ਲਗਾਤਾਰ ਮੀਟਿੰਗਾਂ ਤੋਂ ਭੱਜਣ ਤੇ ਸਰਕਾਰ ਦੇ ਲਾਰਿਆਂ ਦੀ ਫੂਕੀ ਪੰਡ
- Editor, Universe Plus News
- August 25, 2024
- 0
ਮੀਟਿੰਗ ਦਾ ਬਾਈਕਾਟ, 3 ਸਤੰਬਰ ਨੂੰ ਵਿਧਾਨ ਸਭਾ ਵੱਲ ਹੋਵੇਗਾ ਮਾਰਚ ਮਹਿੰਦਰ ਰਾਮ ਫੁੱਗਲਾਣਾ ਜਲੰਧਰ: ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜਲੰਧਰ ਵੱਲੋਂ ਪੁੱਡਾ ਗਰਾਊਂਡ […]