ਪੰਜਾਬ ਦੇ 5 ਸਾਬਕਾ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ ਜਲਦ ਖਾਲੀ ਕਰਨ ਦਾ ਨੋਟਿਸ

 ਚੰਡੀਗੜ੍ਹ – ਆਮ ਆਦਮੀ ਪਾਰਟੀ ਦੀ ਸਰਕਾਰ (AAP Government) ‘ਚ ਸਾਬਕਾ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਨੋਟਿਸ ਜਾਰੀ ਕੀਤੇ ਗਏ ਹਨ। ਨੋਟਿਸ ਜਾਰੀ ਕਰ ਕੇ ਜਲਦ ਹੀ ਸਰਕਾਰੀ ਬੰਗਲਾ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਸੂਬੇ ਦੇ ਨਵੇਂ ਨਿਯੁਕਤ ਮੰਤਰੀਆਂ ਨੂੰ ਰਿਹਾਇਸ਼ ਅਲਾਟ ਕੀਤੀ ਜਾ ਸਕੇ।

ਰਾਜ ਸਿਵਲ ਸਕੱਤਰੇਤ ਦੇ ਪ੍ਰਸ਼ਾਸਨਿਕ ਅਧਿਕਾਰੀ ਨੇ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) , ਚੇਤਨ ਸਿੰਘ ਜੌੜਾਮਾਜਰਾ (Chetan Singh Jauramajra), ਬਲਕਾਰ ਸਿੰਘ (Balkar Singh), ਬ੍ਰਹਮ ਸ਼ੰਕਰ ਜਿੰਪਾ (Brahm Shankar Jimpa) ls ਅਨਮੋਲ ਗਗਨ ਮਾਨ (Anmol Gagan Maan) ਨੂੰ ਰਿਹਾਇਸ਼ ਖਾਲੀ ਕਰਨ ਦਾ ਨੋਟਿਸ ਜਾਰੀ ਕੀਤਾ ਹੈ। ਨੋਟਿਸ ‘ਚ ਕਿਹਾ ਗਿਆ ਹੈ ਕਿ ਮੰਤਰੀ ਨੂੰ ਅਹੁਦੇ ਤੋਂ ਹਟਾਏ ਜਾਣ ਦੇ 15 ਦਿਨਾਂ ਦੇ ਅੰਦਰ ਘਰ ਖਾਲੀ ਕਰਨਾ ਹੋਵੇਗਾ। ਇਸ ਲਈ ਮਕਾਨ ਖਾਲੀ ਕਰ ਕੇ ਲੋਕ ਨਿਰਮਾਣ ਵਿਭਾਗ ਨੂੰ ਸੌਂਪਣਾ ਦਿਉ ਤਾਂ ਜੋ ਨਵੇਂ ਬਣੇ ਮੰਤਰੀਆਂ ਨੂੰ ਮਕਾਨ ਅਲਾਟ ਕੀਤੇ ਜਾ ਸਕਣ।