ਸੋਨੀਪਤ : ਸੋਨੀਪਤ (Sonipat) ਦੇ Village Ridhau ‘ਚ ਸ਼ਨੀਵਾਰ ਸਵੇਰੇ ਚੱਲ ਰਹੀ ਪਟਾਕਾ ਫੈਕਟਰੀ ‘ਚ ਅੱਗ ਲੱਗ ਗਈ। ਇਸ ਹਾਦਸੇ ‘ਚ ਕਈ ਕਰਮਚਾਰੀ ਜ਼ਖਮੀ ਹੋਏ ਹਨ। ਜਦਕਿ ਇਸ ਹਾਦਸੇ ‘ਚ ਹੁਣ ਤੱਕ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਲੋਕ ਜ਼ਖਮੀ ਹੋ ਚੁੱਕੇ ਹਨ। ਮਰਨ ਵਾਲਿਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।
ਪੰਜ ਲੋਕਾਂ ਨੂੰ ਐਂਬੂਲੈਂਸ ਵਿੱਚ ਪੀਜੀਆਈ ਰੋਹਤਕ ਭੇਜਿਆ ਗਿਆ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਪਟਾਕੇ ਬਣਾਉਣ ਦੀ ਇਹ ਫੈਕਟਰੀ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਸੀ। ਧਮਾਕਾ ਸਵੇਰੇ ਹੋਇਆ।
ਧਮਾਕੇ ਦਾ ਕਾਰਨ ਗੈਸ ਸਿਲੰਡਰ ਦਾ ਲੀਕ ਹੋਣਾ ਦੱਸਿਆ ਜਾ ਰਿਹਾ ਹੈ। ਇਹ ਫੈਕਟਰੀ ਕਿੰਨੇ ਸਮੇਂ ਤੋਂ ਚੱਲ ਰਹੀ ਸੀ, ਇਸ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਹੈ। ਜਦੋਂ ਧਮਾਕਾ ਹੋਇਆ ਤਾਂ ਪਤਾ ਲੱਗਾ ਕਿ ਪਿੰਡ ਵਾਲਿਆਂ ਦੀ ਫੈਕਟਰੀ ਹੈ।