ਨਵੀਂ ਦਿੱਲੀ-ਕੱਚੇ ਤੇਲ ਦੀਆਂ ਕੀਮਤਾਂ ’ਚ ਕੁਝ ਹਫ਼ਤਿਆਂ ਤੋਂ ਆਈ ਕਮੀ ਮਗਰੋਂ ਜਨਤਕ ਖੇਤਰ ਦੀਆਂ ਕੰਪਨੀਆਂ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 2 ਤੋਂ 3 ਰੁਪਏ ਪ੍ਰਤੀ ਲਿਟਰ ਕਟੌਤੀ ਦੀ ਗੁੰਜਾਇਸ਼ ਮਿਲੀ ਹੈ। ਰੇਟਿੰਗ ਏਜੰਸੀ ਇਕਰਾ ਨੇ ਇਕ ਨੋਟ ’ਚ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ ’ਚ ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਲਈ ਮੋਟਰ ਵਾਹਨ ਈਂਧਣ ਦੀ ਪਰਚੂਨ ਵਿਕਰੀ ’ਤੇ ਮੁਨਾਫ਼ੇ ’ਚ ਸੁਧਾਰ ਹੋਇਆ ਹੈ। ਭਾਰਤ ਵੱਲੋਂ ਦਰਾਮਦ ਕੱਚੇ ਤੇਲ ਦੀ ਕੀਮਤ ਸਤੰਬਰ ’ਚ ਔਸਤਨ 74 ਅਮਰੀਕੀ ਡਾਲਰ ਪ੍ਰਤੀ ਬੈਰਲ ਸੀ ਜੋ ਮਾਰਚ ’ਚ 83-84 ਡਾਲਰ ਸੀ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਆਖਰੀ ਵਾਰ ਦੋ ਰੁਪਏ ਪ੍ਰਤੀ ਲਿਟਰ ਦੀ ਕਟੌਤੀ ਕੀਤੀ ਗਈ ਸੀ। ਇਕਰਾ ਦੇ ਸੀਨੀਅਰ ਮੀਤ ਪ੍ਰਧਾਨ ਗਿਰੀਸ਼ ਕੁਮਾਰ ਕਦਮ ਨੇ ਕਿਹਾ ਕਿ ਤੇਲ ਕੰਪਨੀਆਂ ਨੂੰ ਪਿਛਲੇ ਵਿੱਤੀ ਵਰ੍ਹੇ ’ਚ ਜੋ ਘਾਟਾ ਹੋਇਆ ਸੀ ਉਹ ਹੁਣ ਪੂਰਾ ਹੋ ਚੁੱਕਾ ਹੈ ਅਤੇ ਉਹ ਮੁਨਾਫ਼ੇ ’ਚ ਹਨ।
Related Posts
ਰਤਨ ਟਾਟਾ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ
- Editor Universe Plus News
- October 10, 2024
- 0
ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਬੁੱਧਵਾਰ ਦੇਰ […]
‘ਟੈਲੀਗ੍ਰਾਮ ਦੇਸ਼ ਲਈ ਖ਼ਤਰਾ’, ਯੂਕਰੇਨ ਨੇ ਐਪ ‘ਤੇ ਲਗਾਈ ਪਾਬੰਦੀ; ਰੂਸ ‘ਤੇ ਗੰਭੀਰ ਲਗਾਏ ਦੋਸ਼
- Editor Universe Plus News
- September 21, 2024
- 0
ਨਵੀਂ ਦਿੱਲੀ : ਯੂਕਰੇਨ ਨੇ ਟੈਲੀਗ੍ਰਾਮ ‘ਤੇ ਪਾਬੰਦੀ ਲਗਾ ਦਿੱਤੀ ਹੈ। ਯੂਕਰੇਨ ਦਾ ਕਹਿਣਾ ਹੈ ਕਿ ਇਹ ਸੋਸ਼ਲ ਮੀਡੀਆ ਪਲੇਟਫਾਰਮ ਸਰਕਾਰ ਅਤੇ ਫ਼ੌਜ ਦੇ ਅਧਿਕਾਰੀਆਂ ਲਈ […]
ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਦੀਵਾਲੀ ਦੀਆਂ ਵਧਾਈਆਂ
- Editor Universe Plus News
- October 31, 2024
- 0
ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਬਲੀ ਸੰਧਿਆ ’ਤੇ ਅੱਜ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਹਾਸ਼ੀਏ ’ਤੇ ਧੱਕੇ ਲੋਕਾਂ […]