ਗੁਰੂ ਹਰਸਹਾਏ ‘ਚ ਕਾਰ ਤੇ ਮੋਟਰਸਾਈਕਲ ਦੀ ਟੱਕਰ

ਗੁਰੂਹਰਸਹਾਏ-ਥਾਣਾ ਲੱਖੋਕੇ ਬਹਿਰਾਮ ਦੇ ਅਧੀਨ ਆਉਂਦੇ ਬੱਸ ਅੱਡਾ ਨਵਾਂ ਕਿਲਾ ਵਿਖੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਲੱਖੋਕੇ ਬਹਿਰਾਮ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ 106, 281, 125-ਏ, 125-ਬੀ, 324 (4), 324 (5) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਖਾਈ ਫੇਮੇ ਕੀ ਨੇ ਦੱਸਿਆ ਕਿ ਉਸ ਦਾ ਪਿਤਾ ਸੁਰਜੀਤ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਲਾਲਾਬਾਦ ਵੱਲੋਂ ਆ ਰਿਹਾ ਸੀ। ਜਦ ਉਹ ਰੰਧਾਵਿਆਂ ਦੀ ਢਾਣੀ ਨੇਡੇ ਬੱਸ ਅੱਡਾ ਨਵਾਂ ਕਿਲਾ ਨੇੜੇ ਪੁੱਜਾ ਤਾਂ ਇਕ ਕਾਰ ਰਿਟਜ਼ ਨੰਬਰ ਡੀਐੱਲ 12 ਸੀਜੇ 1959 ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚਲਾ ਰਿਹਾ ਸੀ, ਜਿਸ ਨੇ ਕਾਰ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸ ਦੇ ਪਿਤਾ ਦੇ ਮੋਟਰਸਾਈਕਲ ਵਿਚ ਮਾਰੀ। ਇਸ ਹਾਦਸੇ ਵਿਚ ਉਸ ਦੇ ਪਿਤਾ ਦੀ ਮੌਕੇ ’ਤੇ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।