ਕੋਟਕਪੂਰਾ ਗੋਲ਼ੀਕਾਂਡ ਮਾਮਲੇ ਦੀ ਸੁਣਵਾਈ 21 ਤੱਕ ਮੁਲਤਵੀ

ਫਰੀਦਕੋਟ : ਸਾਲ 2015 ਵਿੱਚ ਵਾਪਰੇ ਕੋਟਕਪੂਰਾ ਗੋਲ਼ੀਕਾਂਡ ਦੀ ਸੁਣਵਾਈ ਅੱਜ ਵਧੀਕ ਜ਼ਿਲਾ ਅਤੇ ਸੈਸ਼ਨ ਜੱਜ ਦਨੇਸ਼ ਕੁਮਾਰ ਵੱਧਵ ਦੀ ਅਦਾਲਤ ਵਿੱਚ ਹੋਈ। ਸੁਣਵਾਈ ਦੌਰਾਨ ਅਦਾਲਤ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ ਸਮੇਤ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸਐੱਸਪੀ. ਸੁਖਮਿੰਦਰ ਸਿੰਘ ਮਾਨ, ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਅਤੇ ਬਾਕੀ ਹੋਰ ਮੁਲਜ਼ਮਾਂ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ।ਜਾਣਕਾਰੀ ਅਨੁਸਾਰ, ਸਾਲ 2015 ਵਿੱਚ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੀ ਐੱਸਆਈਟੀ ਪੁਲਿਸ ਅਧਿਕਾਰੀਆਂ ਦੇ ਖਿਲਾਫ ਚਲਾਨ ਪੇਸ਼ ਕਰ ਚੁੱਕੀ ਹੈ ਪਰ ਬਹਿਬਲ ਗੋਲ਼ੀਕਾਂਡ ਦੀ ਸੁਣਵਾਈ ਸੁਪਰੀਪ ਕੋਰਟ ਵੱਲੋਂ ਫਰੀਦਕੋਟ ਦੀ ਥਾਂ ਚੰਡੀਗੜ੍ਹ ਤਬਦੀਲ ਕਰਨ ਤੋਂ ਬਾਅਦ ਹੁਣ ਕੋਟਕਪੂਰਾ ਗੋਲ਼ੀਕਾਂਡ ਦੀ ਸੁਣਵਾਈ ਵੀ ਚੰਡੀਗੜ ਹੋਣ ਦੀ ਸੰਭਾਵਨਾ ਹੈ ਕਿਉਂਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਇਸ ਕੇਸ ਵਿੱਚ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹੈ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ ਇੱਕ ਅਦਾਲਤ ਹੀ ਕਰੇਗੀ । ਹੁਣ ਕੋਟਕਪੂਰਾ ਗੋਲ਼ੀਕਾਂਡ ਦੀ ਫਾਈਲ ਚੰਡੀਗੜ੍ਹ ਭੇਜਣ ਦੀ ਕਾਨੂੰਨੀ ਪ੍ਰਕਿਰਿਆ ਚੱਲ ਰਹੀ ਹੈ ਫਰੀਦਕੋਟ ਦੇ ਵਧੀਕ ਜ਼ਿਲ੍ਹਾ ਅਤੇ ਸਸ਼ੈਨ ਜੱਜ ਨੇ ਕੋਟਕਪੂਰਾ ਗੋਲ਼ੀਕਾਂਡ ਦੀ ਸੁਣਵਾਈ 21 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ ।