ਨਵੀਂ ਦਿੱਲੀ: ਬਾਲੀਵੁੱਡ ਐਕਟਰ ਅਤੇ ਸ਼ਿਵ ਸੈਨਾ ਨੇਤਾ ਗੋਵਿੰਦਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਸ ਦੀ ਆਪਣੀ ਹੀ ਰਿਵਾਲਵਰ ਨਾਲ ਲੱਤ ‘ਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਘਟਨਾ ਮੰਗਲਵਾਰ ਸਵੇਰੇ 5 ਵਜੇ ਦੀ ਦੱਸੀ ਜਾ ਰਹੀ ਹੈ।
ਨਿਊਜ਼ ਏਜੰਸੀ ਏਐਨਆਈ ਮੁਤਾਬਕ ਮੁੰਬਈ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਗੋਵਿੰਦਾ ਦੀ ਲੱਤ ਵਿੱਚ ਗੋਲੀ ਉਨ੍ਹਾਂ ਦੇ ਹੀ ਰਿਵਾਲਵਰ ਨਾਲ ਲੱਗੀ ਸੀ। ਇਸ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।
ਗੋਵਿੰਦਾ ਦੇ ਮੈਨੇਜਰ ਸ਼ਸ਼ੀ ਸਿਨਹਾ ਨੇ ANI ਨੂੰ ਦੱਸਿਆ ਕਿ ਡਾਕਟਰ ਨੇ ਅਦਾਕਾਰ ਦੀ ਲੱਤ ਤੋਂ ਗੋਲੀ ਕੱਢ ਦਿੱਤੀ ਹੈ। ਉਹ ਹੁਣ ਬਿਲਕੁਲ ਠੀਕ ਹੈ। ਹਾਲਾਂਕਿ ਫਿਲਹਾਲ ਉਹ ਹਸਪਤਾਲ ‘ਚ ਹੀ ਹੈ।