ਚੰਡੀਗੜ੍ਹ-ਪੰਜਾਬ ਸਰਕਾਰ ਨੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਸਮੇਂ ਸਿਰ ਦੇਣ ਲਈ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਲੋਕਾਂ ਦੇ ਲਟਕਦੇ ਆ ਰਹੇ ਕੰਮਾਂ ਦਾ ਨਿਪਟਾਰਾ ਹਫ਼ਤੇ ਵਿੱਚ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਆਦੇਸ਼ ਅੱਜ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਦੇ ਮਗਸੀਪਾ ਵਿੱਚ ਵਿਭਾਗ ਦੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹਾਲ ਹੀ ਵਿੱਚ ਦੇਸ਼ ਭਰ ਵਿੱਚ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਸੀ। ਇਹ ਰੈਂਕਿੰਗ ਭਾਰਤ ਸਰਕਾਰ ਵੱਲੋਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਤੁਲਨਾਤਮਕ ਮੁਲਾਂਕਣ ਲਈ ਤਿਆਰ ਕੀਤੀ ਸ਼ਿਕਾਇਤ ਨਿਵਾਰਣ ਇੰਡੈਕਸ ਦੇ ਆਧਾਰ ’ਤੇ ਦਿੱਤੀ ਗਈ ਸੀ। ਸ੍ਰੀ ਅਰੋੜਾ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੀ ਗਿਣਤੀ ਮਹਿਜ਼ 0.19 ਫ਼ੀਸਦੀ ਤੋਂ ਵੀ ਘੱਟ ਹੈ। ਇਸ ਵਿੱਚ ਹੋਰ ਸੁਧਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੀ ਡਿਲਿਵਰੀ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ਼ ਦੀ ਪਛਾਣ ਕਰਨ ਅਤੇ ਰੁਕਾਵਟ ਪਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਬਿਹਤਰੀਨ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਸਟਾਫ਼ ਦੀ ਪਛਾਣ ਕਰਨ ਲਈ ਕਿਹਾ ਗਿਆ ਹੈ। ਕੈਬਨਿਟ ਮੰਤਰੀ ਨੇ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਦਾ ਵੀ ਜਾਇਜ਼ਾ ਲਿਆ, ਜਿਸ ਤਹਿਤ ਸੂਬਾ ਵਾਸੀਆਂ ਨੂੰ ਘਰ ਬੈਠੇ ਹੀ ਹੈਲਪਲਾਈਨ ਨੰਬਰ 1076 ਰਾਹੀਂ 43 ਸਰਕਾਰੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਸ ਸਕੀਮ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾਗਰਿਕਾਂ ਨੂੰ ਸਮਾਂਬੱਧ ਢੰਗ ਨਾਲ ਅਤੇ ਬਿਨਾਂ ਕਿਸੇ ਦੇਰੀ ਤੋਂ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਜੇ ਕਿਸੇ ਵੀ ਵਿਅਕਤੀ ਦਾ ਸਮੇਂ ਸਿਰ ਕੰਮ ਨਹੀਂ ਹੁੰਦਾ ਤਾਂ ਅਧਿਕਾਰੀ ਨੂੰ ਉਸ ਬਾਰੇ ਜਵਾਬ ਦੇਣਾ ਪਵੇਗਾ।
Related Posts
ਪ੍ਰਤਾਪ ਸਿੰਘ ਬਾਜਵਾ ਦਾ ਭਗਵੰਤ ਮਾਨ ‘ਤੇ ਤਿੱਖਾ ਤਨਜ਼
- Editor Universe Plus News
- November 30, 2024
- 0
ਬਰਨਾਲਾ- ਸਰਕਾਰੀ ਸੇਵਾਵਾਂ ਰਾਹੀਂ ਪੰਜਾਬ ਸਰਕਾਰ ਜਲਦੀ ਹੀ ਨਵੇਂ ਚਾਰਜ਼ ਲਗਾ ਕੇ ਲੋਕਾਂ ਦੀਆਂ ਜੇਬਾਂ ’ਤੇ ਹੋਰ ਵਾਧੂ ਬੋਝ ਪਾਵੇਗੀ, ਲੋਕ ਇਸ ਨਵੇਂ ਬਦਲਾਅ ਦੀ […]
ਅੰਨਦਾਤਾ ਬੇਹਾਲ: ਮੰਡੀਆਂ ’ਚ ਫ਼ਸਲ ਤੇ ਸੜਕਾਂ ’ਤੇ ਰੁਲੇ ਕਿਸਾਨ
- Editor Universe Plus News
- October 19, 2024
- 0
ਚੰਡੀਗੜ੍ਹ-ਪੰਜਾਬ ’ਚ ਹਾਲੇ ਝੋਨੇ ਦੀ ਆਮਦ ਨੇ ਪੂਰੀ ਰਫ਼ਤਾਰ ਨਹੀਂ ਫੜੀ ਪਰ ਉਸ ਤੋਂ ਪਹਿਲਾਂ ਹੀ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਡਾਵਾਂਡੋਲ ਹੋ ਗਏ ਹਨ। […]
ਪੰਜਾਬ ਯੂਨੀਵਰਸਿਟੀ ‘ਚ ਸੈਨੇਟ ਚੋਣਾਂ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਦਾ ਅੰਦੋਲਨ ਭਖਿਆ, ਲਾਠੀਚਾਰਜ ‘ਚ ਕਈ ਜ਼ਖ਼ਮੀ
- Editor Universe Plus News
- November 13, 2024
- 0
ਚੰਡੀਗੜ੍ਹ-ਪੰਜਾਬ ਯੂਨੀਵਰਸਿਟੀ (Punjab University) ‘ਚ ਪਿਛਲੇ 24 ਦਿਨਾਂ ਤੋਂ ਸੈਨੇਟ ਚੋਣਾਂ ਦੀ ਮੰਗ ਕਰ ਰਹੇ ਵਿਦਿਆਰਥੀਆਂ ਦਾ ਅੰਦੋਲਨ ਉਸ ਵੇਲੇ ਗਰਮਾ ਗਿਆ ਜਦੋਂ ਉਨ੍ਹਾਂ ਨੂੰ […]