ਭਾਰਤੀ ਸਰਹੱਦ ‘ਤੇ ਦਿਸਿਆ ਪਾਕਿਸਤਾਨੀ ਡਰੋਨ

ਡੇਰਾ ਬਾਬਾ ਨਾਨਕ: ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀ ਐਸ ਐਫ ਦੀ 27ਬਟਾਲੀਅਨ ਦੀ ਬੀਓਪੀ ਮੇਤਲਾ ‘ਤੇ ਤਾਇਨਾਤ ਬੀਐਸਐਫ਼ ਜਵਾਨਾਂ ਵਲੋਂ ਸ਼ੁੱਕਰਵਾਰ ਰਾਤ ਕੌਮਾਂਤਰੀ ਸਰਹੱਦ ਰਾਹੀਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਪਾਕਿਸਤਾਨ ਡਰੋਨ ‘ਤੇ ਫਾਇਰਿੰਗ ਕੀਤੀ ਗਈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੀ ਤੜਕਸਾਰ ਸਾਡੇ ਤਿੰਨ ਵਜੇ ਦੇ ਕਰੀਬ ਸਰਹੱਦ ‘ਤੇ ਚੌਕਸ ਬੀਐਸਐਫ ਦੀ ਬੀਓਪੀ ਮੇਤਲਾ ਦੇ ਜਵਾਨਾਂ ਆਸਮਾਨ ਵਿੱਚ ਭਾਰਤੀ ਸੀਮਾ ਤੇ ਪਾਕਿਸਤਾਨੀ ਡਰੋਨ ਨੂੰ ਵੇਖਿਆ। ਜਿੱਥੇ ਡਿਊਟੀ ਤੇ ਚੌਕਸ ਜਵਾਨਾਂ ਵੱਲੋਂ 2 ਫਾਇਰ ਤੇ 1ਈਲੂ ਬੰਬ ਚਲਾਇਆ। ਡਰੋਨ ਐਕਟੀਵਿਟੀ ਦੀ ਖ਼ਬਰ ਸੁਣਦਿਆਂ ਹੀ ਬੀਐਸਐਫ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਬੀਐਸਐਫ ਦੀ 27 ਬਟਾਲੀਅਨ ਦੇ ਅਧਿਕਾਰੀਆਂ ਅਤੇ ਜਵਾਨਾਂ ਤੋਂ ਇਲਾਵਾ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵੱਲੋਂ ਸੰਬੰਧਤ ਏਰੀਏ ਵਿੱਚ ਪਹੁੰਚ ਕੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।