ਦੁਬਈ- ਇਜ਼ਰਾਈਲ ‘ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਇੱਕ ਵਾਰ ਫਿਰ ਤੋਂ ਇਜ਼ਰਾਈਲ ਦੇ ਦੱਖਣ ਵਿੱਚ ਸਥਿਤ ਬੇਰਸ਼ੇਬਾ ਸ਼ਹਿਰ ਤੋਂ ਗੋਲ਼ੀਬਾਰੀ ਦੀ ਖਬਰ ਆਈ ਹੈ, ਇਸ ਹਮਲੇ ਵਿੱਚ ਕਈ ਲੋਕ ਜ਼ਖ਼ਮੀ ਹੋ ਗਏ ਅਤੇ ਹਮਲਾਵਰ ਨੂੰ ‘ਬੇਅਸਰ’ ਕਰ ਦਿੱਤਾ ਗਿਆ। ਇਜ਼ਰਾਈਲ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ।
ਜ਼ਖ਼ਮੀਆਂ ‘ਚ ਇਕ ਔਰਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਸ ਨੂੰ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਐਂਬੂਲੈਂਸ ਸੇਵਾ ਨੇ ਕਿਹਾ ਕਿ ਹਮਲਾਵਰ ਮਾਰਿਆ ਗਿਆ ਹੈ।