ਫਾਰੂਕ ਅਬਦੁੱਲਾ ਦਾ ਬਿਆਨ- ਉਮਰ ਬਣਨਗੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ

ਸ੍ਰੀਨਗਰ- ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਦੇ ਨਤੀਜਿਆਂ ‘ਚ ਭਾਜਪਾ ਨੇ 26 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ, ਕਾਂਗਰਸ-ਨੈਸ਼ਨਲ ਕਾਨਫਰੰਸ ਗਠਜੋੜ ਨੂੰ 40 ਸੀਟਾਂ ‘ਤੇ, ਪੀਡੀਪੀ ਨੂੰ 3 ‘ਤੇ, ‘ਆਪ’ ਨੂੰ 1 ‘ਤੇ ਅਤੇ ਆਜ਼ਾਦ ਉਮੀਦਵਾਰਾਂ ਨੂੰ 4 ਸੀਟਾਂ ‘ਤੇ ਜਿੱਤ ਮਿਲੀ ਹੈ। ਬਾਕੀ ਸੀਟਾਂ ‘ਤੇ ਵੋਟਾਂ ਦੀ ਗਿਣਤੀ ਚੱਲ ਰਹੀ ਹੈ, ਜਿਨ੍ਹਾਂ ‘ਤੇ ਗਠਜੋੜ ਅੱਗੇ ਹੈ।

ਇਸ ਦੌਰਾਨ ਨੈਸ਼ਨਲ ਕਾਨਫਰੰਸ ਦੇ ਨੇਤਾ ਫਾਰੂਕ ਅਬਦੁੱਲਾ ਦਾ ਬਿਆਨ ਸਾਹਮਣੇ ਆਇਆ ਹੈ, ਜਿਸ ‘ਚ ਉਨ੍ਹਾਂ ਨੇ ਉਮਰ ਅਬਦੁੱਲਾ ਨੂੰ ਸੀਐੱਮ ਬਣਾਉਣ ਦੀ ਗੱਲ ਕਹੀ ਹੈ। ਉਮਰ ਗੰਦਰਬਲ ਅਤੇ ਬਡਗਾਮ ਵਿਧਾਨ ਸਭਾ ਸੀਟਾਂ ਤੋਂ ਜਿੱਤੇ ਹਨ।

ਡੋਡਾ ਵਿੱਚ ਆਮ ਆਦਮੀ ਪਾਰਟੀ ਦੇ ਮਹਾਰਾਜ ਮਲਿਕ ਦੀ ਜਿੱਤ ਹੋਈ ਹੈ। ਸਾਰੇ ਗਿਣਤੀ ਕੇਂਦਰਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਇਹ ਪਹਿਲੀ ਵਿਧਾਨ ਸਭਾ ਚੋਣ ਹੈ। ਅਜਿਹੇ ‘ਚ ਪੂਰੇ ਦੇਸ਼ ਦੀ ਨਜ਼ਰ ਇਸ ਦੇ ਨਤੀਜਿਆਂ ‘ਤੇ ਹੈ। 2018 ਵਿੱਚ ਭਾਜਪਾ ਅਤੇ ਪੀਡੀਪੀ (ਪੀਪਲਜ਼ ਡੈਮੋਕਰੇਟਿਕ ਪਾਰਟੀ) ਦੇ ਗਠਜੋੜ ਦੇ ਟੁੱਟਣ ਤੋਂ ਬਾਅਦ ਜੰਮੂ ਅਤੇ ਕਸ਼ਮੀਰ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਸੀ। ਇੱਥੇ 10 ਸਾਲ ਬਾਅਦ ਚੋਣਾਂ ਹੋਈਆਂ।

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਤੋਂ ਬਾਅਦ ਅੱਜ 90 ਵਿਧਾਇਕ ਚੁਣੇ ਜਾਣਗੇ। ਇਸ ਦੇ ਨਾਲ ਹੀ ਉਪ ਰਾਜਪਾਲ 5 ਵਿਧਾਇਕਾਂ ਨੂੰ ਨਾਮਜ਼ਦ ਕਰਨਗੇ। ਇਸ ਤੋਂ ਬਾਅਦ ਵਿਧਾਇਕਾਂ ਦੀ ਗਿਣਤੀ 95 ਹੋ ਜਾਵੇਗੀ।

ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ, ਇੱਥੇ ਸਰਕਾਰ ਬਣਾਉਣ ਲਈ 46 ਸੀਟਾਂ ਦੀ ਲੋੜ ਹੈ। ਇੱਥੇ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਨਾਲ ਗਠਜੋੜ ਕਰਕੇ ਚੋਣਾਂ ਲੜੀਆਂ ਗਈਆਂ ਹਨ। ਜਦੋਂ ਕਿ ਭਾਜਪਾ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਨੇ ਵੱਖਰੇ ਤੌਰ ‘ਤੇ ਚੋਣਾਂ ਲੜੀਆਂ ਹਨ।