ਪੰਨੂ ਦੇ ‘No India’ ਬਿਆਨ ਦੌਰਾਨ Sikh For Justice ਸੰਗਠਨ ‘ਤੇ 5 ਸਾਲ ਲਈ ਵਧੀ ਪਾਬੰਦੀ

ਫਰੀਦਾਬਾ – ਕੇਂਦਰ ਸਰਕਾਰ ਨੇ ਸਿੱਖ ਫਾਰ ਜਸਟਿਸ (SFJ) ‘ਤੇ ਲਗਾਈ ਪਾਬੰਦੀ ਨੂੰ ਪੰਜ ਸਾਲ ਲਈ ਵਧਾ ਦਿੱਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਕਰਮ ਸਿੰਘ ਅਨੁਸਾਰ ਕੇਂਦਰ ਸਰਕਾਰ ਨੇ ਆਪਣੇ ਨੋਟੀਫਿਕੇਸ਼ਨ ‘ਚ ਕਿਹਾ ਹੈ ਕਿ ਸਿੱਖ ਫਾਰ ਜਸਟਿਸ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੈ ਜੋ ਦੇਸ਼ ਦੀ ਅਖੰਡਤਾ ਅਤੇ ਸੁਰੱਖਿਆ ਲਈ ਖਤਰਾ ਹਨ।ਹੁਣ ਇਹ ਸੰਗਠਨ ਪੰਜਾਬ ਅਤੇ ਹੋਰ ਥਾਵਾਂ ‘ਤੇ ਦੇਸ਼ ਵਿਰੋਧੀ ਅਤੇ ਵਿਨਾਸ਼ਕਾਰੀ ਗਤੀਵਿਧੀਆਂ ‘ਚ ਸ਼ਾਮਲ ਹੈ। ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ ਦੇਸ਼ ਦੀ ਅਖੰਡਤਾ ਅਤੇ ਪ੍ਰਭੂਸੱਤਾ ‘ਤੇ ਹਮਲਾ ਕਰਨ ਦੇ ਦੋਸ਼ ‘ਚ ਇਸ ਸੰਗਠਨ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ।ਇਹ ਸੰਗਠਨ ਵੱਖਰਾ ਖਾਲਿਸਤਾਨ ਰਾਸ਼ਟਰ ਬਣਾਉਣ ਲਈ ਸਰਗਰਮ ਹੋ ਚੁੱਕਾ ਹੈ। ਇਹ ਸੰਗਠਨ ਲਗਾਤਾਰ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਹੈ।ਗ੍ਰਹਿ ਮੰਤਰਾਲੇ ਦਾ ਇਹ ਨੋਟੀਫਿਕੇਸ਼ਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਹਾਲ ਹੀ ‘ਚ ਕੈਨੇਡਾ ਦੇ ਇਕ ਮੰਤਰੀ ਨੇ ਭਾਰਤ ਦੀ ਖੇਤਰੀ ਅਖੰਡਤਾ ਦਾ ਸਮਰਥਨ ਕੀਤਾ ਸੀ ਤੇ ਉਸ ਉੱਪਰ ਗੁਰਪਤਵੰਤ ਸਿੰਘ ਪੰਨੂ ਨੇ ਜ਼ਹਿਰ ਉਗਲਿਆ ਸੀ।ਵਰਣਨਯੋਗ ਹੈ ਕਿ ਕੈਨੇਡਾ ਦੇ ਉਪ ਵਿਦੇਸ਼ ਮੰਤਰੀ ਡੇਵਿਡ ਮੌਰੀਸਨ ਨੇ ਕਿਹਾ ਹੈ ਕਿ ‘ਭਾਰਤ ਇਕ ਹੈ’ ਤੇ ਇਸ ਦੀ ਪ੍ਰਭੂਸੱਤਾ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਖਾਲਿਸਤਾਨ ਸਮਰਥਕਾਂ ‘ਚ ਦਹਿਸ਼ਤ ਦਾ ਮਾਹੌਲ ਹੈ।ਡੇਵਿਡ ਮੌਰੀਸਨ ਦੇ ਬਿਆਨ ਤੋਂ ਬਾਅਦ ਸਿੱਖ ਫਾਰ ਜਸਟਿਸ ਸੰਗਠਨ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਭਾਰਤ ਦੀ ਪ੍ਰਭੂਸੱਤਾ ਨੂੰ ਲੈ ਕੇ ਧਮਕੀ ਦਿੱਤੀ ਹੈ।ਪੰਨੂ ਨੇ ਇਸ ਸਬੰਧੀ ਇਕ ਵੀਡੀਓ ਵੀ ਸਾਂਝੀ ਕੀਤੀ ਹੈ ਜਿਸ ਵਿਚ ਉਨ੍ਹਾਂ ਕਿਹਾ ਕਿ ਸਿੱਖ ਫਾਰ ਜਸਟਿਸ ਦਾ ਮਿਸ਼ਨ 2024 ‘ਚ ਵਨ ਇੰਡੀਆ 2047 ਤਕ ਨੋ ਇੰਡੀਆ ਬਣਾਉਣਾ ਹੈ।ਅਮਰੀਕਾ ਸਥਿਤ ਅੱਤਵਾਦੀ ਪੰਨੂ ਨੇ ਅਸਾਮ, ਮਨੀਪੁਰ, ਨਾਗਾਲੈਂਡ ਅਤੇ ਜੰਮੂ-ਕਸ਼ਮੀਰ ‘ਚ ਆਜ਼ਾਦੀ ਦੀ ਲਹਿਰ ਨੂੰ ਅੱਗੇ ਵਧਾਉਣ ਦੀ ਧਮਕੀ ਦਿੱਤੀ ਹੈ ਤਾਂ ਜੋ ਭਾਰਤ ਨੂੰ ਤੋੜਿਆ ਜਾ ਸਕੇ।ਇਸ ਦੇ ਨਾਲ ਹੀ ਪੰਨੂ ਚੀਨ ਤੋਂ ਵੀ ਸਮਰਥਨ ਦੀ ਤਲਾਸ਼ ਕਰ ਰਹੇ ਹਨ ਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵੀ ਸੰਬੋਧਨ ਕੀਤਾ ਹੈ।ਗੁਰਪਤਵੰਤ ਸਿੰਘ ਪੰਨੂ ਨੇ ਆਪਣੀ ਵੀਡੀਓ ‘ਚ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਚੀਨੀ ਫੌਜ ਨੂੰ ਅਰੁਣਾਚਲ ਵਾਪਸ ਲਿਆਉਣ ਦਾ ਹੁਕਮ ਦਿੱਤਾ ਜਾਵੇ।ਇਸ ਦੇ ਨਾਲ ਹੀ ਪੰਨੂ ਨੇ ਚੀਨ ਦੇ ਇਸ ਝੂਠੇ ਦਾਅਵੇ ਦਾ ਵੀ ਸਮਰਥਨ ਕੀਤਾ ਹੈ ਕਿ ਚੀਨ ਹਮੇਸ਼ਾ ਅਰੁਣਾਚਲ ਪ੍ਰਦੇਸ਼ ਨੂੰ ਆਪਣਾ ਖੇਤਰ ਮੰਨਦਾ ਹੈ।