ਸ਼ਿਮਲਾ ‘ਚ ਭੂਚਾਲ ਦੇ ਝਟਕੇ, ਧਰਤੀ ਹਿੱਲਣ ਕਾਰਨ ਘਰਾਂ ‘ਚੋਂ ਬਾਹਰ ਨਿਕਲੇ ਲੋਕ

ਸ਼ਿਮਲਾ – ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3 ਮਾਪੀ ਗਈ ਹੈ। ਅੱਜ ਦੁਪਹਿਰ 3:32 ਵਜੇ ਧਰਤੀ ਹਿੱਲ ਗਈ।ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਇਧਰ-ਉਧਰ ਭੱਜਣ ਲੱਗੇ। ਲੋਕਾਂ ਵਿਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਚੰਗੀ ਗੱਲ ਇਹ ਹੈ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਨਾ ਹੀ ਕਿਸੇ ਨੁਕਸਾਨ ਦੀ ਕੋਈ ਜਾਣਕਾਰੀ ਹੈ।