ਲੁਧਿਆਣਾ – ਵਿਜੀਲੈਂਸ ਵਿਭਾਗ ਨੇ ਮਾਲ ਹਲਕਾ ਗਿੱਲ ਜ਼ਿਲ੍ਹਾ ਲੁਧਿਆਣਾ ਵਿਚ ਤਾਇਨਾਤ ਰਹੇ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾ ਮੁਕਤ) ਅਤੇ ਉਹਦੇ ਦੋ ਸਾਥੀਆਂ ਬੂਟਾ ਸਿੰਘ ਤੇ ਰਾਣਾ ਸਿੰਘ ਵਾਸੀ ਪਿੰਡ ਗਿੱਲ, ਜ਼ਿਲ੍ਹਾ ਲੁਧਿਆਣਾ ਵੱਲੋਂ ਮਿਲੀਭੁਗਤ ਕਰ ਕੇ ਕਿਸ਼ਤਾਂ ਵਿਚ ਰਿਸ਼ਵਤ ਦੇ ਤੌਰ ’ਤੇ 65000 ਰੁਪਏ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਪਟਵਾਰੀ ਗੁਰਨਾਮ ਸਿੰਘ ਅਤੇ ਉਸ ਦੇ ਸਹਾਇਕ ਰਾਣਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਵਿਰੁੱਧ ਇਹ ਕੇਸ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੂਲੇ ਦੇ ਵਾਸੀ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।ਸ਼ਿਕਾਇਤ ਵਿਚ ਦੋਸ਼ ਲਾਇਆ ਗਿਆ ਹੈ ਕਿ ਬੂਟਾ ਸਿੰਘ ਤੇ ਰਾਣਾ ਸਿੰਘ ਨਾਮੀ ਦੋ ਵਿਅਕਤੀਆਂ ਨੇ ਉਸ ਦੀ ਮੁਲਾਕਾਤ ਪਟਵਾਰੀ ਗੁਰਨਾਮ ਨਾਲ ਕਰਵਾਈ ਸੀ, ਜਿਨ੍ਹਾਂ ਨੇ ਉਸ ਦੇ ਪਲਾਟ ਦੇ ਇੰਤਕਾਲ ਲਈ ਲੱਖ ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਪਟਵਾਰੀ ਗੁਰਨਾਮ ਨੇ ਆਪਣੇ ਸਾਥੀਆਂ ਬੂਟਾ ਅਤੇ ਰਾਣਾ ਰਾਹੀਂ 15000 ਰੁਪਏ, 35000 ਰੁਪਏ ਤੇ 15000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿਚ ਕੁੱਲ 65000 ਰੁਪਏ ਰਿਸ਼ਵਤ ਵਜੋਂ ਲਏ। ਸ਼ਿਕਾਇਤਕਰਤਾ ਨੇ ਪਟਵਾਰੀ ਤੇ ਉਸ ਦੇ ਸਾਥੀਆਂ ਨਾਲ ਗੱਲਬਾਤ ਸਬੰਧੀ ਫੋਨ ਕਾਲਾਂ ਵੀ ਰਿਕਾਰਡ ਕੀਤੀਆਂ ਹੋਈਆਂ ਸਨ। ਬੁਲਾਰੇ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਸ਼ਿਕਾਇਤ ਵਿਚ 65000 ਰੁਪਏ ਦੀ ਰਿਸ਼ਵਤ ਲੈਣ ਦੇ ਲਾਏ ਗਏ ਦੋਸ਼ ਸਹੀ ਸਾਬਤ ਹੋਏ। ਇਸ ਸਬੰਧੀ ਪਟਵਾਰੀ ਗੁਰਨਾਮ ਸਿੰਘ, ਉਸ ਦੇ ਸਾਥੀ ਬੂਟਾ ਸਿੰਘ ਅਤੇ ਰਾਣਾ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
Related Posts
डिलीवरी के दौरान कथित लापरवाही के चलते महिला और नवजात की मौत
- Editor Universe News Plus
- September 25, 2024
- 0
* गुस्साए लोगों ने तीन घंटे लगाया जाम * पुलिस ने अस्पताल संचालक डॉक्टर को हिरासत में लेकर दर्ज किया मामला गढ़शंकर : गांव झोनोवाल […]
ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਮੁਕਾਬਲੇ ਤੋਂ ਬਾਅਦ ਕੀਤਾ ਗ੍ਰਿਫ਼ਤਾਰ
- Editor Universe Plus News
- November 27, 2024
- 0
ਜਲੰਧਰ- ਕਮਿਸ਼ਨਰੇਟ ਪੁਲਿਸ ਨੇ ਜਲੰਧਰ ਕੈਂਟ ਅਧੀਨ ਪੈਂਦੇ ਪਿੰਡ ਨੰਗਲ ਕਰਾਰ ਵਿਚ ਬੁਧਵਾਰ ਨੂੰ ਮੁਕਾਬਲੇ ਤੋਂ ਬਾਅਦ ਤਿੰਨ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ […]
एयर क्वालिटी इंडेक्स 100 के पार
- Editor Universe News Plus
- October 4, 2024
- 0
पंजाब में प्रदूषण के हॉटस्पॉट नौ शहरों पर ड्रोन से रखी जाएगी नजर चंडीगढ़ : खरीफ सीजन के साथ ही पंजाब में पराली जलाने के […]