ਚੰਡੀਗੜ੍ਹ –ਪੰਜਾਬ ਸਰਕਾਰ ਵੱਲੋਂ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸੂਬੇ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਵਿਆਪਕ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ (Punjab Govt) ਨੇ ਇਸ ਸਾਲ ਦੀਵਾਲੀ (Diwali 2024), ਗੁਰਪੁਰਬ (Gurpurab 2024), ਕ੍ਰਿਸਮਿਸ (Christmas) ਤੇ ਨਵੇਂ ਸਾਲ ਦੀ ਪੂਰਵਲੀ ਸ਼ਾਮ (New Year’s Eve) ਦੇ ਤਿਉਹਾਰਾਂ ਲਈ ਵਿਸ਼ੇਸ਼ ਘੰਟਿਆਂ ਦੌਰਾਨ ਗ੍ਰੀਨ ਪਟਾਕਿਆਂ (Green Crackers) ਦੀ ਵਿਕਰੀ ਤੇ ਵਰਤੋਂ ਦੀ ਇਜਾਜ਼ਤ ਦਿੱਤੀ ਹੈ। ਇਹ ਫੈਸਲਾ ਸਿਹਤ ਪੱਖੋਂ ਕਮਜ਼ੋਰ ਤੇ ਬਜ਼ੁਰਗਾਂ ਦੀ ਸਾਹ ਦੀ ਸਿਹਤ ‘ਤੇ ਪਟਾਕਿਆਂ ਦੇ ਸੰਭਾਵੀ ਮਾੜੇ ਪ੍ਰਭਾਵਾਂ ਦੇ ਮੱਦੇਨਜ਼ਰ ਲਿਆ ਗਿਆ ਹੈ।
ਸੂਬਾ ਸਰਕਾਰ ਨੇ ਤਿਉਹਾਰਾਂ ਦੌਰਾਨ ਪਟਾਕਿਆਂ ਦੀ ਵਰਤੋਂ ਲਈ ਸੀਮਤ ਸਮਾਂ ਸੀਮਾ ਤੈਅ ਕੀਤੀ ਹੈ। ਦੀਵਾਲੀ (31 ਅਕਤੂਬਰ, 2024) ਨੂੰ ਰਾਤ 8:00 ਵਜੇ ਤੋਂ ਰਾਤ 10:00 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਗੁਰਪੁਰਬ (ਨਵੰਬਰ 15, 2024) ਨੂੰ ਸਵੇਰੇ 4:00 ਵਜੇ ਤੋਂ ਸਵੇਰੇ 5:00 ਵਜੇ ਅਤੇ ਰਾਤ 9:00 ਤੋਂ ਰਾਤ 10:00 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਇਸੇ ਤਰ੍ਹਾਂ ਕ੍ਰਿਸਮਸ ਦੀ ਸ਼ਾਮ (25-26 ਦਸੰਬਰ, 2024) ਅਤੇ ਨਵੇਂ ਸਾਲ ਤੋਂ ਪਹਿਲੀ ਰਾਤ (31 ਦਸੰਬਰ, 2024 – 1 ਜਨਵਰੀ, 2025) ਨੂੰ 11:55 ਵਜੇ ਤੋਂ 12:30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ।
ਰਾਜ ਸਰਕਾਰ ਨੇ ਵਾਤਾਵਰਣ (ਸੁਰੱਖਿਆ) ਐਕਟ, 1986 ਦੀ ਧਾਰਾ 5 ਅਧੀਨ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਤਾਕਤਾਂ ਦੀ ਵਰਤੋਂ ਕਰਦੇ ਹੋਏ ਪੰਜਾਬ ‘ਚ ਪਟਾਕਿਆਂ ਦੀ ਵਿਕਰੀ ਤੇ ਵਰਤੋਂ ‘ਤੇ ਪਾਬੰਦੀ ਲਗਾਈ ਹੈ।
ਸੰਯੁਕਤ ਪਟਾਕਿਆਂ (ਚੇਨ ਪਟਾਕੇ ਜਾਂ ਲੜੀ) ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਤੇ ਵਰਤੋਂ ‘ਤੇ ਪਾਬੰਦੀ ਹੈ। ਹਾਲਾਂਕਿ, ਅਜਿਹੇ ਹਰੇ ਪਟਾਕੇ ਜਿਨ੍ਹਾਂ ਵਿਚ ਬੇਰੀਅਮ ਨਮਕ ਜਾਂ ਐਂਟੀਮੋਨੀ, ਲਿਥੀਅਮ, ਪਾਰਾ, ਆਰਸੈਨਿਕ, ਲੀਡ ਜਾਂ ਸਟ੍ਰੋਂਟੀਅਮ ਕ੍ਰੋਮੇਟ ਦੇ ਮਿਸ਼ਰਣ ਨਹੀਂ ਹੁੰਦੇ, ਨੂੰ ਸੂਬੇ ‘ਚ ਵਿਕਰੀ ਅਤੇ ਵਰਤੋਂ ਲਈ ਇਜਾਜ਼ਤ ਦਿੱਤੀ ਜਾਵੇਗੀ। ਪਟਾਕੇ ਵੇਚਣ ਦੀ ਇਜਾਜ਼ਤ ਸਿਰਫ਼ ਲਾਇਸੈਂਸ ਧਾਰਕਾਂ ਨੂੰ ਹੀ ਹੋਵੇਗੀ।